ਚੰਡੀਗੜ੍ਹ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਨਾਲ ਕਈ ਮੰਗਾਂ 'ਤੇ ਸਹਿਮਤੀ ਬਣਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਭੇਜੇ ਸਹਿਮਤੀ ਵਾਲੇ ਪ੍ਰਵਾਨਗੀ ਪੱਤਰ ਨੂੰ ਕਈ ਸੋਧਾਂ ਤੋਂ ਬਾਅਦ ਆਖਰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ 3 ਵਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੋਰਚੇ ਦੀ ਸਟੇਜ ’ਤੇ ਆ ਕੇ ਇਹ ਪੱਤਰ ਜਾਰੀ ਕਰਨਗੇ ਜਿਸ ਤੋਂ ਬਾਅਦ ਕਿਸਾਨਾਂ ਵਲੋਂ ਮੋਰਚੇ ਨੂੰ ਸਮਾਪਤ ਕਰ ਦਿੱਤਾ ਜਾਵੇਗਾ।
ਕਿਸਾਨ ਮੋਰਚੇ ਦੇ ਆਗੂ ਫੇਜ 11 ਵਿਚ ਚੱਲ ਰਹੀ ਮੀਟਿੰਗ ਦੀ ਸਮਾਪਤੀ ਉਪਰੰਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਦੀ ਸਰਹੱਦ ’ਤੇ ਲੱਗੀ ਸਟੇਜ ਵੱਲ ਰਵਾਨਾ ਹੋ ਗਏ ਹਨ।