07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਨਵੀਂ ਬਲਾਕ ਸੰਮਤੀ ਬਿਲਡਿੰਗ ਦੀ ਉਸਾਰੀ ਦਾ ਹਰਪਾਲ ਸਿੰਘ ਚੀਮਾ ਨੇ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 7 ਸਤੰਬਰ-ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਨਵੀਂ ਬਲਾਕ ਸੰਮਤੀ ਬਿਲਡਿੰਗ ਦੀ ਉਸਾਰੀ ਦਾ ਨੀਂਹ ਪੱਥਰ ਹਰਪਾਲ ਸਿੰਘ ਚੀਮਾ ਵਲੋਂ ਰੱਖਿਆ ਗਿਆ...

ਅਜੀਤ ਡੈਸਕ 07-09-2026

ਚੰਡੀਗੜ੍ਹ, 7 ਸਤੰਬਰ-ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਨਵੀਂ ਬਲਾਕ ਸੰਮਤੀ ਬਿਲਡਿੰਗ ਦੀ ਉਸਾਰੀ ਦਾ ਨੀਂਹ ਪੱਥਰ ਹਰਪਾਲ ਸਿੰਘ ਚੀਮਾ ਵਲੋਂ ਰੱਖਿਆ ਗਿਆ। ਇਸ ਦੌਰਾਨ ਹਰਪਾਲ ਚੀਮਾ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ  2 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਇਹ ਆਧੁਨਿਕ ਇਮਾਰਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹੋਵੇਗੀ। ਇਹ ਸਿਰਫ਼ ਇਕ ਇਮਾਰਤ ਨਹੀਂ ਸਗੋਂ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਹੈ। ਅੱਗੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਤਰਜ਼ੀਹ ਦਾ ਹੀ ਨਤੀਜਾ ਹੈ ਕਿ ਅੱਜ ਜ਼ਮੀਨੀ ਪੱਧਰ ’ਤੇ ਵਿਕਾਸ ਦੇ ਨਵੇਂ ਪ੍ਰਾਜੈਕਟ ਲਗਾਤਾਰ ਅੱਗੇ ਵੱਧ ਰਹੇ ਹਨ। ਜਿਸ ਕਰਕੇ ਇਲਾਕੇ ਦੀਆਂ ਨਗਰ ਪੰਚਾਇਤਾਂ ਵੱਲੋਂ ਮਾਨ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ।

ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਮਿਲੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਗਲੀ ਖ਼ਬਰ ਚੰਡੀਗੜ੍ਹ ਵਿਚ ਕਿਸਾਨਾਂ ਦਾ ਧਰਨਾ ਖ਼ਤਮ