07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਾਗਰ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਨਾਲ ਤਿੰਨ ਹੋਰ ਮਰੀਜ਼ਾਂ ਦੀ ਮੌਤ, ਹੁਣ ਤੱਕ ਮੌਤਾਂ ਦੀ ਗਿਣਤੀ 22 ਹੋਈ

ਸਾਗਰ (ਮੱਧ ਪ੍ਰਦੇਸ਼) - ਸਾਗਰ ਜ਼ਿਲ੍ਹੇ ਵਿਚ ਜ਼ਹਿਰੀਲੀ ਅਤੇ ਨਾਜਾਇਜ਼ ਸ਼ਰਾਬ...

ਅਜੀਤ ਡੈਸਕ 07-09-2026

ਸਾਗਰ (ਮੱਧ ਪ੍ਰਦੇਸ਼) - ਸਾਗਰ ਜ਼ਿਲ੍ਹੇ ਵਿਚ ਜ਼ਹਿਰੀਲੀ ਅਤੇ ਨਾਜਾਇਜ਼ ਸ਼ਰਾਬ ਦੇ ਸ਼ੱਕੀ ਸੇਵਨ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੋਮਵਾਰ ਸਵੇਰੇ ਹਸਪਤਾਲਾਂ ਵਿਚ ਇਲਾਜ ਦੌਰਾਨ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋ ਗਈ।

ਸਥਾਨਕ ਰਿਪੋਰਟਾਂ ਦਾ ਦਾਅਵਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਅਜੇ ਤੱਕ ਮ੍ਰਿਤਕਾਂ ਦੀ ਅਧਿਕਾਰਤ ਸੂਚੀ ਜਾਰੀ ਨਹੀਂ ਕੀਤੀ ਹੈ।

ਸੋਮਵਾਰ ਸਵੇਰੇ, ਧੁਰਮਾਰ ਦੇ ਰਹਿਣ ਵਾਲੇ ਮਹੇਸ਼ ਰਾਵਤ (55) ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਛਪਰੀ ਪਿੰਡ ਦੇ ਰਹਿਣ ਵਾਲੇ ਸ਼ਿਆਮ ਬਾਈ ਅਹੀਰਵਾਰ (50) ਦੀ ਜ਼ਿਲ੍ਹਾ ਹਸਪਤਾਲ ਵਿੱਚ ਮੌਤ ਹੋ ਗਈ ਅਤੇ ਪਾਪਟ ਪਿੰਡ ਦੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਲੋਧੀ ਦੀ ਬੁੰਦੇਲਖੰਡ ਮੈਡੀਕਲ ਕਾਲਜ (ਬੀਐਮਸੀ) ਵਿਚ ਇਲਾਜ ਦੌਰਾਨ ਮੌਤ ਹੋ ਗਈ।

ਪਿਛਲੀ ਖ਼ਬਰ ਥਾਣਾ ਕੁੱਲਗੜੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਨੌਜਵਾਨ 'ਤੇ ਚੱਲੀ ਗੋਲੀ ਦਾ ਪਰਚਾ ਨਾ ਦਰਜ ਕਰਨ 'ਤੇ ਕੱਥੂ ਨੰਗਲ ਥਾਣੇ ਮੂਹਰੇ ਧਰਨਾ