08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਿਆਹ ਦਾ ਝਾਂਸਾ ਦੇ ਕੇ ਵਾਰ-ਵਾਰ ਜਬਰ ਜਨਾਹ ਕਰਨ ਦਾ ਦੋਸ਼, ਮਟੌਰ ਵਾਸੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ, ਗ੍ਰਿਫ਼ਤਾਰੀ ਅਜੇ ਬਾਕੀ

ਐੱਸ. ਏ. ਐੱਸ. ਨਗਰ, 8 ਸਤੰਬਰ (ਕਪਿਲ ਵਧਵਾ)–25 ਸਾਲਾ ਲੜਕੀ ਨੇ ਮਟੌਰ ਵਾਸੀ ਸੂਰਜ ਸਿੰਘ ’ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਵਾਰ-ਵਾਰ ਜਬਰ-ਜਨਾਹ ਕਰਨ ਦੇ ਦੋਸ਼ ਲਗਾਏ ਹਨ...

ਅਜੀਤ ਡੈਸਕ 08-09-2026

ਐੱਸ. ਏ. ਐੱਸ. ਨਗਰ, 8 ਸਤੰਬਰ (ਕਪਿਲ ਵਧਵਾ)–25 ਸਾਲਾ ਲੜਕੀ ਨੇ ਮਟੌਰ ਵਾਸੀ ਸੂਰਜ ਸਿੰਘ ’ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਵਾਰ-ਵਾਰ ਜਬਰ-ਜਨਾਹ ਕਰਨ ਦੇ ਦੋਸ਼ ਲਗਾਏ ਹਨ। ਲੜਕੀ ਦੀ ਸ਼ਿਕਾਇਤ ’ਤੇ ਮਟੌਰ ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 376 ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਅਜੇ ਗ੍ਰਿਫ਼ਤਾਰੀ ਨਹੀਂ ਹੋਈ। ਸ਼ਿਕਾਇਤ ਅਨੁਸਾਰ 2024 ਵਿਚ ਲੜਕੀ ਦੀ ਸੂਰਜ ਸਿੰਘ ਨਾਲ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਸ਼ੁਰੂ ਹੋਈ ਸੀ। ਦੋਵਾਂ ਵਿਚਾਲੇ ਦੋਸਤੀ ਹੋਣ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ। ਲੜਕੀ ਦਾ ਦੋਸ਼ ਹੈ ਕਿ ਵਿਆਹ ਦਾ ਭਰੋਸਾ ਦੇ ਕੇ ਮੁਲਜ਼ਮ ਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ। ਬਾਅਦ ਵਿਚ ਜਦੋਂ ਉਸ ਨੇ ਵਿਆਹ ਲਈ ਦਬਾਅ ਪਾਇਆ ਤਾਂ ਮੁਲਜ਼ਮ ਨੇ ਸੰਪਰਕ ਤੋੜਦਿਆਂ ਉਸ ਦਾ ਮੋਬਾਈਲ ਨੰਬਰ ਵੀ ਬਲਾਕ ਕਰ ਦਿੱਤਾ ਅਤੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਜ਼ੀਰੋ ਐੱਫ. ਆਈ. ਆਰ. ਅਤੇ ਸ਼ਿਕਾਇਤ ਦੇ ਆਧਾਰ ’ਤੇ ਸੂਰਜ ਸਿੰਘ ਨੂੰ ਨਾਮਜ਼ਦ ਕਰ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਵਿਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਗਰਭਵਤੀ ਵਿਆਹੁਤਾ ਦੀ ਸਹੁਰੇ ਪਰਿਵਾਰ ’ਤੇ ਕੁੱਟਮਾਰ ਕਰ ਕੇ ਹੱਤਿਆ ਕਰਨ ’ਤੇ ਮੁਕੱਦਮਾਂ ਦਰਜ; ਪਤੀ, ਸਹੁਰਾ ਤੇ ਦਾਦਾ ਸਹੁਰ... ਅਗਲੀ ਖ਼ਬਰ ਸੜਕ ਹਾਦਸੇ ਚ ਤਿੰਨ ਨੌਜਵਾਨਾਂ ਦੀ ਮੌਤ