08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਰਮੀਸ਼ ਵਰਮਾ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ’ਚ 4 ਮੁਲਾਜ਼ਮਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 8 ਸਤੰਬਰ- ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਉਸ ਦੇ ਸਾਥੀਆਂ ਵੱਲੋਂ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿਚ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਹੈ।

ਅਜੀਤ ਡੈਸਕ 08-09-2026

ਚੰਡੀਗੜ੍ਹ, 8 ਸਤੰਬਰ- ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਉਸ ਦੇ ਸਾਥੀਆਂ ਵੱਲੋਂ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿਚ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਦੀ ਸੁਣਵਾਈ ਦੌਰਾਨ ਗਵਾਹੀਆਂ ਪੂਰੀਆਂ ਨਾ ਕਰਵਾਉਣ ’ਤੇ ਅਦਾਲਤ ਵੱਲੋਂ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਅਦਾਲਤ ਵੱਲੋਂ ਜਾਰੀ ਵਾਰੰਟਾਂ ਵਿਚ ਤਿੰਨ ਏ.ਐੱਸ.ਆਈ. ਅਤੇ ਇਕ ਐੱਸ.ਆਈ. ਸ਼ਾਮਲ ਹਨ। ਅਦਾਲਤ ਨੇ ਮਾਮਲੇ ਵਿਚ ਗਵਾਹਾਂ ਦੀਆਂ ਗਵਾਹੀਆਂ ਮੁਕੰਮਲ ਕਰਵਾਉਣ ਲਈ ਡੀ.ਆਈ.ਜੀ. ਰੂਪਨਗਰ ਨੂੰ ਪੱਤਰ ਲਿਖ ਕੇ ਆਖ਼ਰੀ ਮੌਕਾ ਵੀ ਦਿੱਤਾ ਹੈ।

ਇਹ ਮਾਮਲਾ 18 ਜਨਵਰੀ 2024 ਨੂੰ ਦਰਜ ਕੀਤੇ ਗਏ ਕੇਸ ਨਾਲ ਸਬੰਧਤ ਹੈ। ਸਰਕਾਰੀ ਪੱਖ ਵੱਲੋਂ ਆਪਣੇ ਸਬੂਤ ਮੁਕੰਮਲ ਕਰਨ ਲਈ ਪਹਿਲਾਂ ਵੀ ਕਈ ਮੌਕੇ ਲਏ ਗਏ ਸਨ ਪਰ ਗਵਾਹੀਆਂ ਪੂਰੀਆਂ ਨਹੀਂ ਹੋ ਸਕੀਆਂ। ਅਦਾਲਤ ਨੇ ਇਸ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰੀ ਪੱਖ ਵੱਲੋਂ ਹੋਰ ਸਮਾਂ ਮੰਗਿਆ ਗਿਆ, ਜਿਸ ’ਤੇ ਅਦਾਲਤ ਨੇ ਗਵਾਹੀਆਂ ਪੂਰੀਆਂ ਕਰਵਾਉਣ ਲਈ ਆਖ਼ਰੀ ਮੌਕਾ ਦਿੰਦਿਆਂ ਸਪੱਸ਼ਟ ਕੀਤਾ ਕਿ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਦਾਲਤ ਵੱਲੋਂ ਮੁਲਜ਼ਮਾਂ ਦੀ ਸੁਣਵਾਈ ਜਲਦੀ ਨੇਪਰੇ ਚਾੜ੍ਹਨ ਲਈ ਕਾਨੂੰਨੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਲਈ ਤੈਅ ਕੀਤੀ ਗਈ ਹੈ।

ਪਿਛਲੀ ਖ਼ਬਰ ਦੁਬਈ ’ਚ ਭਾਰਤ ਦੇ ਕੌਂਸਲ ਜਨਰਲ ਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਉਦਯੋਗਪਤੀਆਂ ਨਾਲ ਨਾਸ਼ਤੇ 'ਤੇ ਅਮਨ ਅਰੋੜਾ ਨੇ ਕੀਤੀ ਮੀ... ਅਗਲੀ ਖ਼ਬਰ ਗਰਭਵਤੀ ਵਿਆਹੁਤਾ ਦੀ ਸਹੁਰੇ ਪਰਿਵਾਰ ’ਤੇ ਕੁੱਟਮਾਰ ਕਰ ਕੇ ਹੱਤਿਆ ਕਰਨ ’ਤੇ ਮੁਕੱਦਮਾਂ ਦਰਜ; ਪਤੀ, ਸਹੁਰਾ ਤੇ ਦਾਦਾ ਸਹੁਰ...