08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੁਖਪਾਲ ਸਿੰਘ ਖਹਿਰਾ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਦਿੜ੍ਹਬਾ ਮੰਡੀ (ਸੰਗਰੂਰ), 8 (ਜਸਵੀਰ ਸਿੰਘ ਔਜਲਾ) - ਬੀਤੇ ਦਿਨੀਂ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਚੁੱਕੇ ਗੁਲਜ਼ਾਰ ਸਿੰਘ ਤੂਰਵੰਜਾਰਾ ਦੇ ਘਰ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ...

ਅਜੀਤ ਡੈਸਕ 08-09-2026

ਦਿੜ੍ਹਬਾ ਮੰਡੀ (ਸੰਗਰੂਰ), 8 (ਜਸਵੀਰ ਸਿੰਘ ਔਜਲਾ) - ਬੀਤੇ ਦਿਨੀਂ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ  ਕਰ ਚੁੱਕੇ ਗੁਲਜ਼ਾਰ ਸਿੰਘ  ਤੂਰਵੰਜਾਰਾ ਦੇ ਘਰ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਇਸ ਦੇ ਵਿਚ ਜਿੰਨੇ ਵੀ ਦੋਸ਼ੀ ਨੇ ਜਾਂ ਮ੍ਰਿਤਕ ਨੇ ਨਾਂ ਲਿਆ ਉਨ੍ਹਾਂ 'ਤੇ ਤੁਰੰਤ ਪਰਚਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਪਰਿਵਾਰ ਨੂੰ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਹਮੇਸ਼ਾ ਪਰਿਵਾਰ ਦੇ ਨਾਲ ਖੜੇ ਹਾਂ।

ਪਿਛਲੀ ਖ਼ਬਰ ਕਾਂਗਰਸ ਦੇ ਹੱਲਾ ਬੋਲ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਹਿਰਾਸਤ ’ਚ ਲਏ ਕਈ ਆਗੂ ਅਗਲੀ ਖ਼ਬਰ ਤੇਜ਼ੀ ਨਾਲ ਵਿਕਸਿਤ ਹੋ ਰਹੇ ਭਾਰਤ ਲਈ ਇਕ ਜੀਵਨ ਰੇਖਾ ਹੈ ਮਾਲ ਢੋਆ-ਢੁਆਈ ਕੋਰੀਡੋਰ - ਪ੍ਰਧਾਨ ਮੰਤਰੀ ਮੋਦੀ