08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲੁਧਿਆਣਾ ਵਿਚ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਦੋਸ਼

ਲੁਧਿਆਣਾ, 8 ਸਤੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਖੇ ਸਥਿਤ...

ਅਜੀਤ ਡੈਸਕ 08-09-2026

ਲੁਧਿਆਣਾ, 8 ਸਤੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਖੇ ਸਥਿਤ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕੁਝ ਸ਼ਰਾਰਤੀ ਲੋਕਾਂ ਵਲੋਂ ਬੇਅਦਬੀ ਕਰਨ ਤੋਂ ਬਾਅਦ ਰੋਸ ਵਿਚ ਆਏ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਅੱਜ ਚੌਂਕ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀ ਬਾਬਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਜਿਨ੍ਹਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਪਹੁੰਚੇ, ਜਿਨ੍ਹਾਂ ਨੇ ਮਾਮਲੇ ਵਿੱਚ ਇਨਸਾਫ ਮਿਲਣ ਤੱਕ ਧਰਨੇ ਵਿੱਚ ਸ਼ਾਮਿਲ ਹੋਣ ਦੀ ਗੱਲ ਆਖੀ। ਜਦਕਿ ਪੁਲਿਸ ਵੱਲੋਂ ਘਟਨਾ ਪੰਜ ਸਤੰਬਰ ਦੀ ਆਖੀ ਜਾ ਰਹੀ ਹੈ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਅੱਜ ਸ਼ਾਮ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਕੋਲ ਸਫਾਈ ਕਰਨ ਪਹੁੰਚੇ ਮਾਲੀ ਨੂੰ ਪ੍ਰਤਿਮਾ ਦੀ ਬੇਅਦਬੀ ਦਿਖੀ। ਜਿਸ ਤੋਂ ਬਾਅਦ ਉਸਨੇ ਐਡਵੋਕੇਟ ਨਰਿੰਦਰ ਆਦੀਆ ਨੂੰ ਫੋਨ ਕੀਤਾ ਅਤੇ ਸੂਚਨਾ ਸਮਾਜ ਨੂੰ ਮਿਲੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਮਾਮਲੇ ਵਿਚ ਸਖ਼ਤ ਕਾਰਵਾਈ ਨਹੀਂ ਹੁੰਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਮੌਕੇ ਤੇ ਮੌਜੂਦ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ। ਮਾਮਲੇ ਵਿਚ ਆਰੋਪੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੌਕੇ ਤੇ ਮੌਜੂਦ ਪੁਲਿਸ ਅਫ਼ਸਰਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ 5 ਸਤੰਬਰ ਦੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਟਰੈਫਿਕ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਫਿਰੋਜ਼ਪੁਰ ਛਾਉਣੀ 'ਚ 2 ਸਾਲ ਦੇ ਮਾਸੂਮ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ ਅਗਲੀ ਖ਼ਬਰ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ ਵਿਚ ਮੌਤ