ਓਠੀਆਂ/ ਅੰਮ੍ਰਿਤਸਰ, 10 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਆਪਣੇ ਹੱਕ ਵਿਚ ਕਰ ਰਹੇ ਹਨ। ਜਿਸ ਦੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਮਾਨਾਵਾਲਾ ਦੇ ਕਈ ਪਰਿਵਾਰ ਸਿਆਸੀ ਪਾਰਟੀਆਂ ਛੱਡ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ ਹਨ।
ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਮਨਿਹਾਲੀਆ ਪਰਿਵਾਰ ਦੇ ਮੁਖੀ ਬਲਦੇਵ ਸਿੰਘ, ਅਜੀਤ ਸਿੰਘ, ਜੈਮਲ ਸਿੰਘ, ਬਲਕਾਰ ਸਿੰਘ, ਦਲਬੀਰ ਸਿੰਘ ਨੇ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੀ ਸੋਚ ਨੂੰ ਅਪਣਾਉਂਦੇ ਹੋਏ ਬਲਜਿੰਦਰ ਸਿੰਘ ਢਿੱਲੋ ਥਾਂਦੇ ਜੀ ਦੀ ਅਗਵਾਈ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ।
ਪਾਰਟੀ ਵਿਚ ਸ਼ਾਮਿਲ ਹੋਣ ਤੇ ਬਲਜਿੰਦਰ ਸਿੰਘ ਢਿੱਲੋ ਥਾਂਦੇ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਨ ਸਤਿਕਾਰ ਦੇਣ ਦਾ ਭਰੋਸਾ ਦਿੱਤਾ।