ਚੰਡੀਗੜ੍ਹ, 11 ਸਤੰਬਰ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ 'ਜਸ਼ਨ-ਏ-ਇਨਕਲਾਬ' ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੋਸਟਰ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਵਿਸ਼ਾਲ ਸਮਾਗਮ 28 ਸਤੰਬਰ 2026 ਨੂੰ ਪੀ.ਏ.ਯੂ. ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਮੁੱਕ ਮੰਤਰੀ ਮਾਨ ਨੇ ਆਪਣੇ ਟਵੀਟਰ ’ਤੇ ਪੋਸਟ ਵਿਚ ਲਿਖਿਆ ਹੈ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ। ਆਓ, 28 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਲੁਧਿਆਣਾ ਪਹੁੰਚ ਕੇ ਆਪਣੇ ਮਹਾਨ ਸ਼ਹੀਦ ਨੂੰ ਨਤਮਸਤਕ ਹੋਈਏ ਅਤੇ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਵਾਅਦਾ ਕਰੀਏ। ਇਨਕਲਾਬ ਜ਼ਿੰਦਾਬਾਦ !