ਸੰਗਰੂਰ 11 ਸਤੰਬਰ (ਧੀਰਜ ਪ ਸੋਰੀਆ) ਵਿਰੋਧੀ ਪਾਰਟੀਆਂ ਨੂੰ ਗੰਦੀ ਰਾਜਨੀਤੀ ਕਰਨ ਤੋਂ ਗਰੇਜ ਕਰਨ ਦੀ ਸਲਾਹ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਪੋਕਸਮੈਨ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਿੰਡ ਤੂਰਵੰਜਾਰਾ ਵਿੱਚ ਵਾਪਰੀ ਘਟਨਾ ਬਹੁਤ ਮੰਦਭਾਗੀ ਘਟਨਾ ਹੈ, ਜੋ ਹੋਇਆ ਹੈ ਉਹ ਪਰਮਾਤਮਾ ਕਿਸੇ ਨਾਲ ਵੀ ਨਾ ਕਰੇ ! ਢੀਂਡਸਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੁਖੀ ਪਰਿਵਾਰ ਨਾਲ ਖੜ੍ਹੀ ਹੈ ਵਿਰੋਧੀ ਪਾਰਟੀਆਂ ਨੂੰ ਵੀ ਰਾਜਨੀਤੀ ਕਰਨ ਦੀ ਬਜਾਏ ਦੁਖੀ ਪਰਿਵਾਰ ਨਾਲ ਖੜ੍ਹਨਾ ਚਾਹੀਦਾ ਹੈ। ਇਸ ਮੁੱਦੇ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਦਨਾਮ ਕਰਨਾ ਕੋਝੀ ਸਿਆਸਤ ਹੈ। ਇਕ ਗ਼ਰੀਬ ਪਰਿਵਾਰ ਵਿਚੋਂ ਆਪਣੀ ਮਿਹਨਤ ਸਦਕਾ ਇਸ ਮੁਕਾਮ ਉੱਤੇ ਪਹੁੰਚੇ ਹਰਪਾਲ ਸਿੰਘ ਚੀਮਾ ਦੀ ਕਿਰਦਾਰਕੁਸ਼ੀ ਕਰਨਾ ਗੰਦੀ ਰਾਜਨੀਤੀ ਤੋਂ ਸਿਵਾਏ ਹੋਰ ਕੁਝ ਨਹੀਂ ਹੈ।
ਤਾਜ਼ਾ ਖ਼ਬਰਾਂ
Free
ਰਾਜਨੀਤੀ ਕਰਨ ਦੀ ਬਜਾਏ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਖੜ੍ਹਿਆ ਜਾਵੇ - ਢੀਂਡਸਾ
ਸੰਗਰੂਰ 11 ਸਤੰਬਰ (ਧੀਰਜ ਪ ਸੋਰੀਆ) ਵਿਰੋਧੀ ਪਾਰਟੀਆਂ ਨੂੰ ਗੰਦੀ ਰਾਜਨੀਤੀ ਕਰਨ ਤੋਂ ਗਰੇਜ ਕਰਨ ਦੀ ਸਲਾਹ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਪੋਕਸਮੈਨ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ...
ਅਜੀਤ ਡੈਸਕ
11-09-2026