11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹੜ੍ਹਤਾਲ ਕਾਰਨ ਸੁਨਾਮ ਵਿਚ ਬੰਦ ਰਹੇ ਬੈਂਕ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੈਂਕ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀ ਵਲੋਂ...

ਅਜੀਤ ਡੈਸਕ 11-09-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੈਂਕ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀ ਵਲੋਂ ਪੰਜ ਦਿਨਾਂ ਬੈਕਿੰਗ (ਹਫ਼ਤੇ ਵਿਚ ਪੰਜ ਦਿਨ ਕੰਮ) ਸਮੇਤ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੈਂਕਾਂ ਦੀ ਅੱਜ ਦੇਸ਼ ਵਿਆਪੀ ਹੜ੍ਹਤਾਲ ਦੌਰਾਨ ਯੂਨਾਈਟਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਰਕਾਰੀ ਬੈਂਕ ਬੰਦ ਰਹੇ।

ਜਿਸ ਕਾਰਨ ਬੈਕਿੰਗ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਬੈਂਕ ਖਾਤਾ ਧਾਰਕ ਆਪਣਾ ਪੈਸਿਆਂ ਦਾ ਲੈਣ-ਦੇਣ ਕਰਨ ਲਈ ਖੱਜਲ-ਖੁਵਾਰ ਹੁੰਦੇ ਰਹੇ। ਹੜ੍ਹਤਾਲ ਕਾਰਨ ਅੱਜ ਸਮੇਤ ਤਿੰਨ ਦਿਨ ਬੈਂਕ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਵੇਂ ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਬੈਂਕ ਬੰਦ ਰਹੇ ਪਰ ਏ. ਟੀ. ਐਮ. ਖੁੱਲ੍ਹੇ ਰਹੇ। ਜਥੇਬੰਦੀ ਦੇ ਆਗੂ ਵਿੱਕੀ ਅਬਦਾਲ ਨੇ ਕੇਂਦਰ ਸਰਕਾਰ ਤੋਂ ਪੰਜ ਦਿਨਾਂ ਬੈਂਕਿੰਗ ਕਰਨ, ਹੇਠਲੇ ਵਰਗ ਦੇ ਮੁਲਾਜ਼ਮਾਂ ਨੂੰ ਉੱਚ ਅਧਿਕਾਰੀਆਂ ਦੀ ਤਰਜ ਤੇ ਸਾਲ ਭਰ ਦੀ ਬੇਸਿਕ ਅਤੇ ਡੀ ਏ ਦੇਣ ਦੀ ਮੰਗ ਕੀਤੀ। ਜਥੇਬੰਦੀਆ ਦੇ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਅਣਮਿੱਥੇ ਸਮੇਂ ਦੇ ਲਈ ਇਹ ਹੜਤਾਲ ਕੀਤੀ ਜਾਵੇਗੀ।

ਪਿਛਲੀ ਖ਼ਬਰ ਪੁਲਿਸ ਵਲੋਂ ਗਸ਼ਤ ਦੌਰਾਨ ਹਥਿਆਰਾਂ ਸਮੇਤ ਦੋ ਨੋਜਵਾਨ ਕਾਬੂ, ਡੀ.ਐਸ.ਪੀ. ਔਲਖ ਨੇ ਕੀਤੇ ਖੁਲਾਸੇ ਅਗਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ 'ਚ 3.41 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਸ਼ੁਰੂ