12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਸਪਲਾਈ ਦੀ ਮਾੜੀ ਵਿਵਸਥਾ ਖ਼ਿਲਾਫ਼ ਕਿਸਾਨਾਂ ਨੇ ਦਿੱਤਾ ਰੋਸ ਧਰਨਾ

ਡੇਹਲੋਂ, ਲੁਧਿਆਣਾ, 12 ਸਤੰਬਰ ( ਅੰਮ੍ਰਿਤਪਾਲ ਸਿੰਘ ਕੈਲੇ ) - ਪਿੰਡ ਸਾਂਇਆ ਕਲਾਂ ਦੇ ਕਿਸਾਨਾਂ ਵਲੋਂ ਅੱਜ ਲੁਧਿਆਣਾ-ਮਾਲੇਰਕੋਟਲਾ ਸੜਕ 'ਤੇ ਮੋਟਰਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ...

ਅਜੀਤ ਡੈਸਕ 12-09-2026

ਡੇਹਲੋਂ, ਲੁਧਿਆਣਾ, 12 ਸਤੰਬਰ ( ਅੰਮ੍ਰਿਤਪਾਲ ਸਿੰਘ ਕੈਲੇ ) - ਪਿੰਡ ਸਾਂਇਆ ਕਲਾਂ ਦੇ ਕਿਸਾਨਾਂ ਵਲੋਂ ਅੱਜ ਲੁਧਿਆਣਾ-ਮਾਲੇਰਕੋਟਲਾ ਸੜਕ 'ਤੇ ਮੋਟਰਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਦੇ ਰੋਸ ਵਜੋਂ ਧਰਨਾ ਲਗਾਇਆ ਗਿਆ। ਕਿਸਾਨਾਂ ਨੇ ਬਿਜਲੀ ਵਿਭਾਗ ਦੇ ਘਟੀਆ ਪ੍ਰਬੰਧਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਆਪਣਾ ਰੋਸ ਜ਼ਾਹਿਰ ਕੀਤਾ। ਕਿਸਾਨਾਂ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ਕਿਨਾਰੇ ਹੈ ਪਰ ਬਿਜਲੀ ਬੋਰਡ ਵਲੋਂ ਮੋਟਰਾਂ ’ਤੇ ਬਿਜਲੀ ਸਪਲਾਈ ਕੁਝ ਘੰਟੇ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹਨ l ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਖ਼ਿਲਾਫ਼ ਜੰਮਕੇ ਨਾਅਰੇਵਾਜ਼ੀ ਕੀਤੀl

ਪਿਛਲੀ ਖ਼ਬਰ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਤਰਨਤਾਰਨ ਦਾਣਾ ਮੰਡੀ ਕੋਲ ਬੰਦ ਪਏ ਪੰਟਰੋਲ ਪੰਪ ’ਤੇ ਗੋਲ਼ੀਬਾਰੀ ’ਚ ਨੌਜਵਾਨ ਜ਼ਖ਼ਮੀ