12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ

ਓਠੀਆਂ/ ਅੰਮ੍ਰਿਤਸਰ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਤਹਿਸੀਲ...

ਅਜੀਤ ਡੈਸਕ 12-09-2026

ਓਠੀਆਂ/ ਅੰਮ੍ਰਿਤਸਰ, 12 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਜੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 10 ਵਜੇ ਪਾਉਣ ਉਪਰੰਤ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ, ਕਥਾ ਵਾਚਕਾਂ ਅਤੇ ਕਾਰ ਸੇਵਾ ਵਾਲਿਆਂ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਅੰਮ੍ਰਿਤ ਛਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ।

ਆਏ ਜਥਿਆਂ ਨੂੰ ਪ੍ਰਬੰਧਕ ਕਮੇਟੀ ਦੇ ਮੈਬਰਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰ ਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ। ਇਸ ਮੌਕੇ ਤੇ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ। 

ਪਿਛਲੀ ਖ਼ਬਰ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਮੋਲਡੋਵਾ ਤੋਂ ਲਿਆਂਦਾ ਪੰਜਾਬ