ਅਜਨਾਲਾ/ਹਰਸ਼ਾ ਛੀਨਾ (ਅੰਮ੍ਰਿਤਸਰ), 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਕੜਿਆਲ) - ਬੀਤੀ ਦੇਰ ਸ਼ਾਮ ਰਾਜਾਸਾਂਸੀ ਤੋਂ ਆਪਣਾ ਕੰਮ ਨਿਪਟਾ ਕੇ ਅਜਨਾਲਾ ਵਾਪਸ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਗੋਰਾ ਸੱਗੂ ਨੇ ਦੱਸਿਆ ਕਿ ਅਰਵਿੰਦਰ ਸਿੰਘ ਰਾਜਾਸਾਂਸੀ ਵਿਖੇ ਇਕ ਨਵੀਂ ਬਣ ਰਹੀ ਕੋਠੀ ਵਿਚ ਬਿਜਲੀ ਦਾ ਕੰਮ ਮੁਕੰਮਲ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਕੁੱਕੜਾਂਵਾਲਾ ਨੇੜੇ ਪੁੱਜਾ ਤਾਂ ਹਨੇਰਾ ਹੋਣ ਕਾਰਨ ਸੜਕ ’ਤੇ ਖੜ੍ਹੀ ਲੈਂਟਰ ਮਸ਼ੀਨ ਨਾਲ ਉਸਦਾ ਮੋਟਰਸਾਈਕਲ ਟਕਰਾ ਗਿਆ। ਹਾਦਸੇ ਵਿਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਅਰਵਿੰਦਰ ਸਿੰਘ ਦੇ ਦੋ ਬੱਚੇ ਹਨ ਅਤੇ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਅਰਵਿੰਦਰ ਸਿੰਘ ਗੁਰੂ ਘਰ ਦੀ ਸੇਵਾ ਵਿਚ ਵੀ ਸਰਗਰਮੀ ਨਾਲ ਯੋਗਦਾਨ ਪਾਉਂਦਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਅਜਨਾਲਾ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ ਵਿਚ ਅਜਨਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ
ਅਜਨਾਲਾ/ਹਰਸ਼ਾ ਛੀਨਾ (ਅੰਮ੍ਰਿਤਸਰ), 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਕੜਿਆਲ) - ਬੀਤੀ ਦੇਰ ਸ਼ਾਮ ਰਾਜਾਸਾਂਸੀ ਤੋਂ ਆਪਣਾ ਕੰਮ ਨਿਪਟਾ ਕੇ ਅਜਨਾਲਾ ਵਾਪਸ...
ਅਜੀਤ ਡੈਸਕ
14-09-2026