14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੱਜ ਗੁਰਦੁਆਰਾ ਦੁੱਖ ਨਿਵਾਰਨ ਤਰਨ ਤਾਰਨ...

ਅਜੀਤ ਡੈਸਕ 14-09-2026

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੱਜ ਗੁਰਦੁਆਰਾ ਦੁੱਖ ਨਿਵਾਰਨ ਤਰਨ ਤਾਰਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕੱਤਰਤਾ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।

ਇਸ ਮੌਕੇ ਬੁਲਾਰਿਆਂ ਨੇ ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਨਾਲ ਹੀ ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ਼ ਆਪਣੀ ਭੜਾਸ ਕੱਢਦਿਆਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਗੁਰਦੁਆਰਾ ਸਾਹਿਬ ਕੋ ਕਾਫਲੇ ਦੇ ਰੂਪ ਵਿਚ ਚੱਲ ਕੇ ਅਕਾਲੀ ਆਗੂ ਤੇ ਵਰਕਰ ਬਠਿੰਡਾ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਇਸ ਥਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਈ ਸੀਨੀਅਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਭਾਜਪਾ ਵਿਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਨੌਜਵਾਨੀ ਨੂੰ ਇਤਿਹਾਸ ਤੇ ਸਿਧਾਂਤਾਂ ਨਾਲ ਜੋੜਨਾ ਜ਼ਰੂਰੀ- ਜੱਥੇਦਾਰ ਗੜਗੱਜ