ਚੰਡੀਗੜ੍ਹ, 15 ਸਤੰਬਰ —— ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰ ਜਾਰੀ ਕਰ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।ਇਸ ਸੰਬੰਧੀ ਲਿਖਤੀ ਸਿ਼ਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵਲੋਂ ਪ੍ਰਾਪਤ ਹੋਈਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇਂ ਵੀ ਸਥਾਨਕ ਲੀਡਰਸਿ਼ਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਾਰਟੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸੰਬੰਧੀ ਮਿਲ ਕੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਸੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸੰਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੁੱਢਲੀ ਮੈਂਬਰਸਿ਼ਪ ਤੋਂ ਖਾਰਜ
ਚੰਡੀਗੜ੍ਹ, 15 ਸਤੰਬਰ —— ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰ ਜਾਰੀ ਕਰ ਕਿਹਾ ਕਿ ਪਾਰਟੀ ਪ੍ਰਧਾਨ...
ਅਜੀਤ ਡੈਸਕ
15-09-2026