ਐੱਸ. ਏ. ਐੱਸ. ਨਗਰ, 16 (ਕਪਿਲ ਵਧਵਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਅੱਜ ਤੜਕਸਾਰ ਮੁਹਾਲੀ ਅਤੇ ਪਟਿਆਲਾ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਮੁਹਾਲੀ ਦੇ ਆਈ.ਟੀ. ਸਿਟੀ, ਸੈਕਟਰ-82ਏ ਸਥਿਤ ਪਲਾਟ ਨੰਬਰ 2010 ਵਿਖੇ ਈਡੀ ਦੀ ਟੀਮ ਵਲੋਂ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਹੈ। ਇਸੇ ਤਰ੍ਹਾਂ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਕਮਰਸ਼ੀਅਲ ਮਾਰਕੀਟ ਵਿਚ ਸ਼ੋਅਰੂਮ ਨੰਬਰ 8, 9 ਅਤੇ 10 ਨੂੰ ਵੀ ਜਾਂਚ ਦੇ ਘੇਰੇ ਵਿਚ ਲਏ ਜਾਣ ਦੀ ਸੂਚਨਾ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮਾਮਲੇ ਦੇ ਤਾਰ ਆਈ. ਪੀ. ਐੱਸ ਅਧਿਕਾਰੀ, ਕੁਝ ਕਾਰੋਬਾਰੀ ਅਦਾਰਿਆਂ ਅਤੇ ਡੇਰਾਬੱਸੀ ਨਾਲ ਵੀ ਜੁੜਦੇ ਦੱਸੇ ਜਾ ਰਹੇ ਹਨ। ਹਾਲਾਂਕਿ ਈਡੀ ਦੀ ਕਾਰਵਾਈ ਸੰਬੰਧੀ ਅਧਿਕਾਰਤ ਤੌਰ ’ਤੇ ਵਿਸਥਾਰਤ ਜਾਣਕਾਰੀ ਦੀ ਉਡੀਕ ਹੈ।
ਤਾਜ਼ਾ ਖ਼ਬਰਾਂ
Free
ਮੁਹਾਲੀ ਤੇ ਪਟਿਆਲਾ ’ਚ ਈਡੀ ਦੀ ਵੱਡੀ ਕਾਰਵਾਈ, ਡੇਰਾਬੱਸੀ ਤੱਕ ਜੁੜੇ ਤਾਰ
ਐੱਸ. ਏ. ਐੱਸ. ਨਗਰ, 16 (ਕਪਿਲ ਵਧਵਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਅੱਜ ਤੜਕਸਾਰ ਮੁਹਾਲੀ ਅਤੇ ਪਟਿਆਲਾ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ...
ਅਜੀਤ ਡੈਸਕ
16-09-2026