ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਸਤੰਬਰ (ਕਪਿਲ ਕੰਧਾਰੀ) - ਨਗਰ ਕੌਂਸਲ ਗੁਰੂ ਹਰਸਹਾਏ ਦੀ ਪ੍ਰਧਾਨਗੀ ਅਤੇ ਵਾਈਸ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆ ਨੂੰ ਅੱਜ ਉਸ ਸਮੇਂ ਅੰਤਿਮ ਰੂਪ ਮਿਲ ਗਿਆ, ਜਦੋਂ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਕਰਵਾਈ ਗਈ। ਇਸ ਦੌਰਾਨ ਵਾਰਡ ਨੰਬਰ 11 ਤੋਂ ਕੌਂਸਲਰ ਸੁਸ਼ਮਾ ਰਾਣੀ ਨੂੰ ਨਗਰ ਕੌਂਸਲ ਗੁਰੂ ਹਰਸਹਾਏ ਦੀ ਪ੍ਰਧਾਨ, ਵਾਰਡ ਨੰਬਰ 3 ਤੋਂ ਕੌਂਸਲਰ ਗੁਰਮੀਤ ਕੌਰ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਵਾਰਡ ਨੰਬਰ 8 ਤੋਂ ਕੌਂਸਲਰ ਸੋਨੂ ਕੁਮਾਰ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।
ਜਾਣਕਾਰੀ ਅਨੁਸਾਰ 5 ਜੁਲਾਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਦੇ ਨਤੀਜੇ ਉਸੇ ਦਿਨ ਐਲਾਨੇ ਗਏ ਸਨ। ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ 13 ਵਾਰਡਾਂ ਵਿਚ ਜਿੱਤ ਦਰਜ ਕੀਤੀ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 2 ਵਾਰਡਾਂ ਵਿਚ ਜੇਤੂ ਰਹੇ ਸਨ। ਚੋਣ ਨਤੀਜਿਆਂ ਤੋਂ ਬਾਅਦ ਪ੍ਰਧਾਨ ਅਤੇ ਵਾਈਸ ਪ੍ਰਧਾਨਾਂ ਦੀ ਚੋਣ ਨਾ ਹੋਣ ਕਾਰਨ ਇਹ ਪ੍ਰਕਿਰਿਆ ਲੰਬਿਤ ਚੱਲ ਰਹੀ ਸੀ।ਪ੍ਰਧਾਨਗੀ ਦੀ ਚੋਣ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਦਿਆਂ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਅੱਜ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਬਜ਼ਰਵਰ ਐਡਵੋਕੇਟ ਸ਼ਲਿੰਦਰ ਕਸ਼ਯਪ ਦੀ ਮੌਜੂਦਗੀ ਅਤੇ ਐੱਸ.ਡੀ.ਐੱਮ. ਗੁਰੂ ਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ।
ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਕੌਂਸਲਰਾਂ ਅਤੇ ਸਮਰਥਕਾਂ ਵਲੋਂ ਹਾਰ ਪਾ ਕੇ ਅਤੇ ਮਠਿਆਈ ਖੁਆ ਕੇ ਵਧਾਈ ਦਿੱਤੀ ਗਈ।ਇਸ ਮੌਕੇ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਸਾਰੇ 15 ਕੌਂਸਲਰਾਂ ਨੂੰ ਸਹੁੰ ਵੀ ਚੁਕਾਈ ਗਈ। ਇਸ ਮੌਕੇ ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਕਿਹਾ ਕਿ ਨਵੀਂ ਚੁਣੀ ਗਈ ਕਮੇਟੀ ਹੁਣ ਆਪਣੀ ਮੀਟਿੰਗ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾ ਸਕਦੀ ਹੈ। ਚੋਣ ਪ੍ਰਕਿਰਿਆ ਦੌਰਾਨ ਸਮੁੱਚੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ, ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਤਾਜ਼ਾ ਖ਼ਬਰਾਂ
Free
ਸੁਸ਼ਮਾ ਰਾਣੀ ਬਣੀ ਨਗਰ ਕੌਂਸਲ ਗੁਰੂ ਹਰਸਹਾਏ ਦੀ ਪ੍ਰਧਾਨ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਸਤੰਬਰ (ਕਪਿਲ ਕੰਧਾਰੀ) - ਨਗਰ ਕੌਂਸਲ ਗੁਰੂ ਹਰਸਹਾਏ ਦੀ ਪ੍ਰਧਾਨਗੀ ਅਤੇ ਵਾਈਸ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆ ਨੂੰ ਅੱਜ ਉਸ...
ਅਜੀਤ ਡੈਸਕ
16-09-2026