16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੁਨਾਮ ਪੁਲਿਸ ਵਲੋਂ ਇਕ ਦੇਸੀ ਪਿਸਤੌਲ ਤੇ 6 ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),16 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਨੇ ਇਕ ਨੌਜਵਾਨ...

ਅਜੀਤ ਡੈਸਕ 16-09-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ),16 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਨੇ ਇਕ ਨੌਜਵਾਨ ਨੂੰ 12 ਬੋਰ ਦੇ ਇਕ ਦੇਸੀ ਪਿਸਤੌਲ ਅਤੇ 6 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਨਵੀਂ ਅਨਾਜ ਮੰਡੀ ਦੇ ਸ਼ੈਡਾਂ ਹੇਠੋਂ ਆਪਣੇ ਸਾਥੀ ਦੀ ਉਡੀਕ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ।

ਜਿਸ ਕੋਲੋਂ 12 ਬੋਰ ਦਾ ਇਕ ਦੇਸੀ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਬਖਸ਼ ਸਿੰਘ ਵਾਸੀ ਪੱਖੋਪੁਰ ਤਹਿਸੀਲ ਅਤੇ ਜ਼ਿਲ੍ਹਾਂ ਤਰਨਤਾਰਨ ਵਜੋਂ ਹੋਈ ਹੈ।ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਖਿਲਾਫ਼ ਆਰਮ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

ਪਿਛਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਸੀਵਰੇਜ ਹੌਦੀ ਬਣਾਉਣ ਵਿਰੁੱਧ ਸੰਗਤਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਰਪਾਲ ਚੌਹਾਨ ਨੇ ਈ.ਟੀ.ਓ. ਦੀ ਹਾਜਰੀ ਚ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ