16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਰਾਤ ਰੂਪੀ ਨਗਰ ਕੀਰਤਨ ਦਾ ਮਾਝੇ ਵਿਚ ਦਾਖ਼ਲ ਹੋਣ ਦੇ ਉੱਤੇ ਸੰਗਤਾਂ ਵਲੋਂ ਨਿੱਘਾ ਸਵਾਗਤ

ਬਿਆਸ (ਅੰਮ੍ਰਿਤਸਰ), 16 ਸਤੰਬਰ (ਨਰਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ...

ਅਜੀਤ ਡੈਸਕ 16-09-2026

ਬਿਆਸ (ਅੰਮ੍ਰਿਤਸਰ), 16 ਸਤੰਬਰ (ਨਰਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 539ਵੇਂ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ਦੇ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੁਰੂ ਸਾਹਿਬ ਦੇ ਵਿਆਹ ਪੁਰਬ ਸਬੰਧੀ ਅੱਜ ਸਵੇਰੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਸਥਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਲਈ ਬਰਾਤ ਰੂਪੀ ਨਗਰ ਕੀਰਤਨ ਰਵਾਨਾ ਹੋਇਆ ਸੀ। ਜੋ ਦੇਰ ਸ਼ਾਮ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਹਾਈਟੈਕ ਨਾਕਾ ਬਿਆਸ ਰਾਹੀਂ ਮਾਝੇ ਵਿਚ ਦਾਖ਼ਲ ਹੋਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਪੂਰੇ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ ਹੈ।

ਇਸੇ ਮੌਕੇ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਤੈਨਾਤ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਮੌਕੇ ਸੁਰੱਖਿਆ ਅਤੇ ਟਰੈਫਿਕ ਦੇ ਸੁਚੱਜੇ ਪ੍ਰਬੰਧਾਂ ਨੂੰ ਧਿਆਨ ਹਿੱਤ ਰੱਖਦੇ ਹੋਏ 200 ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਹੋਰਨਾਂ ਉੱਚ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਡਵੀਜ਼ਨਾਂ ਦੇ ਡੀ. ਐਸ. ਪੀਜ਼., ਥਾਣਿਆਂ ਦੇ ਐਸ. ਐਚ. ਓਜ. ਅਤੇ ਪੁਲਿਸ ਨਫਰੀ ਕੱਲ ਤੱਕ ਤੈਨਾਤ ਰਹੇਗੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵਲੋਂ ਸਤਿਕਾਰ ਅਤੇ ਸੇਵਾ ਲਈ ਵੱਖ-ਵੱਖ ਪ੍ਰਬੰਧ ਕੀਤੇ ਗਏ।

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਜੁੜੇ ਇਸ ਇਤਿਹਾਸਕ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਇਆ ਇਹ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਦੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਵਿਆਹ ਪੁਰਬ ਸਬੰਧੀ ਅਗਲੇ ਧਾਰਮਿਕ ਸਮਾਗਮ ਰੱਖੇ ਗਏ ਹਨ। ਇਸ ਮੌਕੇ ਡੀ.ਐਸ.ਪੀ. ਬਾਬਾ ਬਕਾਲਾ ਸੁਖਪਾਲ ਸਿੰਘ, ਐਸ. ਐਚ. ਓ. ਬਿਆਸ ਇੰਸਪੈਕਟਰ ਗੁਰਵਿੰਦਰ ਸਿੰਘ ਹਾਈਟੈਕ ਪੁਲਿਸ ਨਾਕਾ ਬਿਆਸ ਇੰਚਾਰਜ ਦਿਲਬਾਗ ਸਿੰਘ ਏ.ਐਸ.ਆਈ. ਜਗੀਰ ਸਿੰਘ ਏ.ਐਸ.ਆਈ. ਹੇਮਰਾਜ ਸਿੰਘ ਏ.ਐਸ.ਆਈ. ਜਸਬੀਰ ਸਿੰਘ ਏ.ਐਸ.ਆਈ. ਹਰਜਿੰਦਰ ਸਿੰਘ, ਏ.ਐਸ.ਆਈ. ਮਨਦੀਪ ਸਿੰਘ, ਏ.ਐਸ.ਆਈ. ਇੰਦਰ ਮੋਹਨ ਸਿੰਘ, ਏ.ਐਸ.ਆਈ. ਮੇਜਰ ਸਿੰਘ, ਏ.ਐਸ.ਆਈ. ਗੁਰਬਿੰਦਰ ਸਿੰਘ, ਏ.ਐਸ.ਆਈ. ਲਵਪ੍ਰੀਤ ਸਿੰਘ, ਹੈਡ ਕਾਂਸਟੇਬਲ ਹਰਜਿੰਦਰ ਸਿੰਘ, ਹੈਡ ਕਾਂਸਟੇਬਲ ਅੰਮ੍ਰਿਤ ਸਿੰਘ, ਹੈਡ ਕਾਂਸਟੇਬਲ ਸੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ ਹੋਰ ਪੁਲਿਸ ਮੁਲਾਜ਼ਮ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। 

ਪਿਛਲੀ ਖ਼ਬਰ ਜਲੰਧਰ 'ਚ ਐਕਸਾਈਜ਼ ਟੀਮ ਨੇ ਛਾਪਾ ਮਾਰਿਆ, ਵੱਡੀ ਮਾਤਰਾ ਵਿਚ ਸ਼ਰਾਬ ਜ਼ਬਤ ਅਗਲੀ ਖ਼ਬਰ ਐੱਸ.ਐੱਸ. ਬੋਰਡ ਭਰਤੀ ਘੁਟਾਲੇ ’ਚ ਤਤਕਾਲੀ ਚੇਅਰਮੈਨ ਤੇ ਕੰਪਿਊਟਰ ਏਜੰਸੀ ਮਾਲਕ ਬਰੀ