ਜਗਰਾਉੰ (ਲੁਧਿਆਣਾ), 17 ਸਤੰਬਰ (ਕੁਲਦੀਪ ਸਿੰਘ ਲੋਹਟ) - ਨੇੜਲੇ ਪਿੰਡ ਹਾਂਸ ਕਲਾਂ ਵਿਚ ਰੇਲਵੇ ਲਾਈਨ ਨੇੜਿਓਂ ਸ਼ੱਕੀ ਹਾਲਤ ਵਿਚ ਇਕ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮਾਮਲਾ ਖ਼ੁਦਕੁਸ਼ੀ ਲਈ ਉਕਸਾਉਣ ਦਾ ਦੱਸਿਆ ਜਾ ਰਿਹਾ ਹੈ, ਪਰ ਮ੍ਰਿਤਕ ਦੀ ਪਤਨੀ ਨੇ ਇਸ ਘਟਨਾ ਨੂੰ ਕਤਲ ਦੱਸਦਿਆਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ 36 ਪਵਨਦੀਪ ਸਿੰਘ ਵਾਸੀ ਹਾਂਸ ਕਲਾਂ ਵਜੋਂ ਹੋਈ ਹੈ। ਮਿ੍ਤਕ ਦੀ ਪਤਨੀ ਸ਼ੀਲਾ ਕੁਮਾਰੀ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਲੁਧਿਆਣਾ ਵਾਸੀ ਇਕ ਔਰਤ ਨਾਲ ਕਥਿਤ ਸੰਬੰਧ ਸਨ ਅਤੇ ਇਸ ਮਾਮਲੇ ਨੂੰ ਲੈ ਕੇ ਉਸ ਦੇ ਪਤੀ ਨੂੰ ਕਥਿਤ ਤੌਰ ’ਤੇ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਮਾਮਲੇ ਵਿਚ ਸਭ ਤੋਂ ਵੱਡਾ ਸਵਾਲ ਉਸ ਸਮੇਂ ਖੜ੍ਹਾ ਹੋਇਆ, ਜਦੋਂ ਪਰਿਵਾਰ ਨੇ ਦੱਸਿਆ ਕਿ ਘਟਨਾ ਤੋਂ ਪਹਿਲਾਂ ਪਵਨਦੀਪ ਸਿੰਘ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਂਝੀ ਕਰਕੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਸ਼ੱਕ ਜ਼ਾਹਰ ਕੀਤਾ ਸੀ। ਪਰਿਵਾਰ ਮੁਤਾਬਕ ਉਹ ਘਰੋਂ ਗਿਆ ਅਤੇ ਕੁਝ ਸਮੇਂ ਬਾਅਦ ਰੇਲਵੇ ਲਾਈਨ ਨੇੜੇ ਉਸ ਦੀ ਮੌਤ ਦੀ ਖ਼ਬਰ ਮਿਲੀ। ਇਕ ਪਾਸੇ ਨੌਜਵਾਨ ਦੀ ਅਚਾਨਕ ਮੌਤ ਦਾ ਸਦਮਾ ਅਤੇ ਦੂਜੇ ਪਾਸੇ ਪਤਨੀ ਵਲੋਂ ਕਤਲ ਦਾ ਸ਼ੱਕ, ਇਸ ਪੂਰੇ ਮਾਮਲੇ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਰੇਲਵੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ।ਜਾਂਚ ਅਧਿਕਾਰੀ ਏ.ਐੱਸ.ਆਈ ਸਤਨਾਮ ਸਿੰਘ ਅਨੁਸਾਰ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਸੰਬੰਧਿਤ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹੁਣ ਪੁਲਿਸ ਜਾਂਚ ਵਿਚ ਇਹ ਸਪੱਸ਼ਟ ਹੋਣਾ ਬਾਕੀ ਹੈ ਕਿ ਪਵਨਦੀਪ ਸਿੰਘ ਦੀ ਮੌਤ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਪਰਿਵਾਰ ਵਲੋਂ ਲਾਏ ਗਏ ਦੋਸ਼ਾਂ ਵਿਚ ਕਿੰਨੀ ਸੱਚਾਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਖ਼ਬਰਾਂ
Free
ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ
ਜਗਰਾਉੰ (ਲੁਧਿਆਣਾ), 17 ਸਤੰਬਰ (ਕੁਲਦੀਪ ਸਿੰਘ ਲੋਹਟ) - ਨੇੜਲੇ ਪਿੰਡ ਹਾਂਸ ਕਲਾਂ ਵਿਚ ਰੇਲਵੇ ਲਾਈਨ ਨੇੜਿਓਂ ਸ਼ੱਕੀ ਹਾਲਤ ਵਿਚ ਇਕ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ...
ਅਜੀਤ ਡੈਸਕ
17-09-2026