ਦਿੜ੍ਹਬਾ ਮੰਡੀ (ਸੰਗਰੂਰ), 17 ਸਤੰਬਰ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਹੱਕ ਵਿਚ 18 ਸਤੰਬਰ ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿਖੇ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਵਰਕਰ ਅਤੇ ਇਲਾਕੇ ਦੀਆਂ ਸੰਗਤਾਂ ਅਨਾਜ ਮੰਡੀ ਦਿੜ੍ਹਬਾ ਵਿਚ ਇਕੱਠੇ ਹੋ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵੱਲ ਰੋਸ ਮਾਰਚ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਕਰਨਗੇ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।
ਤਾਜ਼ਾ ਖ਼ਬਰਾਂ
Free
ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੱਲ੍ਹ ਕੱਢਿਆ ਜਾਵੇਗਾ ਰੋਸ ਮਾਰਚ
ਦਿੜ੍ਹਬਾ ਮੰਡੀ (ਸੰਗਰੂਰ), 17 ਸਤੰਬਰ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਹੱਕ ਵਿਚ...
ਅਜੀਤ ਡੈਸਕ
17-09-2026