ਹਾਜੀਪੁਰ/ਘੋਗਰਾ (ਹੁਸ਼ਿਆਰਪੁਰ), 18 ਸਤੰਬਰ (ਜੋਗਿੰਦਰ ਸਿੰਘ/ਰਵਿੰਦਰ ਸਿੰਘ ਸਲਾਰੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਬਾਬਾ ਜਗਤ ਸਿੰਘ ਜੀ ਦੇ ਦਰਬਾਰ ਤੇ ਪਿੰਡ ਭੱਲੋਵਾਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸਿਕੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਉਹ ਪਾਏ ਗਏ ਉਪਰੰਤ ਨਗਰ ਕੀਰਤਨ ਸਜਾਇਆ ਗਿਆ ਤੇ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ਇਸ ਮੌਕੇ 'ਤੇ ਸੰਗਤਾਂ ਵਲੋਂ ਵੱਕਈ ਤਰਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਤੇ ਹਲਕਾ ਇੰਚਾਰਜ ਆਪ ਸਰਬਜੋਤ ਸਿੰਘ ਨੇ ਉੱਚੇ ਤੌਰ 'ਤੇ ਹਾਜ਼ਰੀ ਭਰੀ।
ਤਾਜ਼ਾ ਖ਼ਬਰਾਂ
Free
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਸਜਾਇਆ ਗਿਆ ਨਗਰ ਕੀਰਤਨ
ਹਾਜੀਪੁਰ/ਘੋਗਰਾ (ਹੁਸ਼ਿਆਰਪੁਰ), 18 ਸਤੰਬਰ (ਜੋਗਿੰਦਰ ਸਿੰਘ/ਰਵਿੰਦਰ ਸਿੰਘ ਸਲਾਰੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ...
ਅਜੀਤ ਡੈਸਕ
18-09-2026