19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ’ਚ ਵਾਪਰੀ ਘਟਨਾ ਬੇਹੱਦ ਗੰਭੀਰ ਤੇ ਦੁੱਖਦਾਈ - ਵਿਧਾਇਕ ਇਆਲੀ

ਡੇਹਲੋਂ/ ਲੁਧਿਆਣਾ, 19 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ) - ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ਼ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਕਮੇਟੀ...

ਅਜੀਤ ਡੈਸਕ 19-09-2026

ਡੇਹਲੋਂ/ ਲੁਧਿਆਣਾ, 19 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ) - ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ਼ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਮਾਮਲੇ ਸੰਬੰਧੀ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸੰਬੰਧਿਤ ਸਰਾਵਾਂ ਵਿਚ ਵਾਪਰੀ ਘਟਨਾ ਬੇਹੱਦ ਗੰਭੀਰ ਅਤੇ ਦੁਖਦਾਈ ਹੈ।ਵਿਧਾਇਕ ਇਆਲੀ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਸੰਬੰਧਿਤ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਅਸਥਾਨ ਦੀਆਂ ਸਰਾਵਾਂ ਨਾਲ ਜੁੜੇ ਮਾਮਲੇ ਕਾਰਨ ਸੰਗਤ ਅਤੇ ਲੋਕਾਂ ਵਿਚ ਚਿੰਤਾ ਪੈਦਾ ਹੋਈ ਹੈ ਅਤੇ ਇਸ ਸੰਬੰਧੀ ਤੱਥਾਂ ਨੂੰ ਸਪੱਸ਼ਟ ਕਰਨਾ ਜ਼ਰੂਰੀ ਹੈ।

ਪਿਛਲੀ ਖ਼ਬਰ ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਵਲੋਂ ਥਾਣਾ ਮੁਖੀਆਂ ਦੇ ਤਬਾਦਲੇ