ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ ਬੰਬੀਹਾ ਗੈਂਗ ਵਲੋਂ ਪਰਿਵਾਰ ਸਮੇਤ ਖ਼ਤਮ ਕਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਪੁਰਤਗਾਲ ਦੇ ਨੰਬਰ ਤੋਂ ਵਟ੍ਹਸਐਪ ਕਾਲ ਰਾਹੀਂ ਦਿੱਤੀ ਗਈ ਹੈ। ਫ਼ੋਨ ਕਰਨ ਵਾਲਾ ਖ਼ੁਦ ਨੂੰ ਸਿਕੰਦਰ ਬੰਬੀਹਾ ਦੱਸ ਰਿਹਾ ਹੈ। ਵਿੱਕੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਜ਼ਦੀਕੀ ਹਨ। ਪੀ.ਪੀ.ਸੀ.ਸੀ. ਦੇ ਮੈਂਬਰ ਵਿੱਕੀ ਮਾਨਸਾ ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਹਨ ਅਤੇ ਉਨ੍ਹਾਂ ਸਰਗਰਮੀਆਂ ਭਖਾਈਆਂ ਹੋਈਆਂ ਹਨ। ਕਾਲ ਕਰਨ ਵਾਲੇ ਨੇ ਉਸ ਨੂੰ ਸਪਸ਼ਟ ਕਿਹਾ ਹੈ ਕਿ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਅਤੇ ਉਸ ਦੇ ਪਿਤਾ ਖ਼ਿਲਾਫ਼ ਬਿਆਨਬਾਜ਼ੀ ਬੰਦ ਕਰੇ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਸ ਨੂੰ ਪਰਿਵਾਰ ਸਮੇਤ ਮਾਰ ਦਿੱਤਾ ਜਾਵੇਗਾ। ਥਾਣਾ ਸਦਰ ਮਾਨਸਾ ਪੁਲਿਸ ਨੇ ਵਿੱਕੀ ਦੀ ਸ਼ਿਕਾਇਤ ’ਤੇ ਬੰਬੀਹਾ ਗਰੁੱਪ ਦੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਮਾਨਸਾ ਤੋਂ ਟਿਕਟ ਦੇ ਦਾਅਵੇਦਾਰ ਕਾਂਗਰਸੀ ਆਗੂ ਵਿੱਕੀ ਨੂੰ ਬੰਬੀਹਾ ਗੈਂਗ ਵਲੋਂ ਪਰਿਵਾਰ ਸਮੇਤ ਮਾਰਨ ਦੀ ਧਮਕੀ
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ ਬੰਬੀਹਾ ਗੈਂਗ ਵਲੋਂ...
ਅਜੀਤ ਡੈਸਕ
19-09-2026