20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਆਪ’ ਆਗੂ ਗੁਰਵਿੰਦਰ ਸਿੰਘ ਫੌਜੀ ਦੀ ਸੜਕ ਹਾਦਸੇ ਵਿਚ ਮੌਤ

ਰਾਮ ਤੀਰਥ, (ਅੰਮ੍ਰਿਤਸਰ), 20 ਸਤੰਬਰ (ਧਰਵਿੰਦਰ ਸਿੰਘ ਔਲਖ)- ਪਿੰਡ ਭਿੱਟੇਵੱਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਵਿੰਦਰ ਸਿੰਘ ਫੌਜੀ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 20-09-2026

ਰਾਮ ਤੀਰਥ, (ਅੰਮ੍ਰਿਤਸਰ), 20 ਸਤੰਬਰ (ਧਰਵਿੰਦਰ ਸਿੰਘ ਔਲਖ)- ਪਿੰਡ ਭਿੱਟੇਵੱਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਵਿੰਦਰ ਸਿੰਘ ਫੌਜੀ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਬੀਤੀ ਰਾਤ ਕਰੀਬ 10 ਤੋਂ 11 ਵਜੇ ਆਪਣੇ ਖੇਤਾਂ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵੱਲ ਆ ਰਹੇ ਸਨ। ਇਸ ਦੌਰਾਨ ਰਸਤੇ ਵਿਚ ਇਕ ਖੱਡੇ ਵਿਚ ਮੋਟਰਸਾਈਕਲ ਵੱਜਣ ਕਾਰਨ ਉਹ ਬੇਕਾਬੂ ਹੋ ਕੇ ਸੜਕ ’ਤੇ ਡਿੱਗ ਪਏ। ਹਾਦਸੇ ਦੌਰਾਨ ਉਨ੍ਹਾਂ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਫੌਜੀ ਸ਼ਹੀਦ ਸਾਥੀ ਕਾਮਰੇਡ ਸਰਬਜੀਤ ਸਿੰਘ ਭਿੱਟੇਵੱਡ ਦੇ ਭਤੀਜੇ ਤੇ ਅਜਨਾਲਾ ਤੋਂ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨਜ਼ਦੀਕੀ ਰਿਸ਼ਤੇਦਾਰ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਪਿਛਲੀ ਖ਼ਬਰ ਡੇਰਾਬੱਸੀ ਦੇ ਪਿੰਡ ਕਕਰਾਲੀ ’ਚ ਛੁੱਟੀ ਵਾਲੇ ਦਿਨ ਨਾਜਾਇਜ਼ ਮਾਈਨਿੰਗ ਅਗਲੀ ਖ਼ਬਰ ਏਸ਼ੀਆਈ ਖੇਡਾਂ 2026: ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ੀ ਟੀਮ ਨੇ 10 ਮੀਟਰ ਏਅਰ ਰਾਈਫਲ ’ਚ ਜਿੱਤਿਆ ਚਾਂਦੀ ਦਾ ਤਗਮਾ