20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਲੋਕ ਖੁਦ ਦੱਸਣਗੇ-ਜੋਧ ਸਿੰਘ ਸਮਰਾ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਨੇ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਘਰ-ਘਰ ਜਾਣ ਦੀ ਮੁਹਿੰਮ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕ ਖੁਦ ਆਪਣਾ ਤਜ਼ਰਬਾ ਦੱਸਣਗੇ।

ਅਜੀਤ ਡੈਸਕ 20-09-2026

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਨੇ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਘਰ-ਘਰ ਜਾਣ ਦੀ ਮੁਹਿੰਮ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕ ਖੁਦ ਆਪਣਾ ਤਜ਼ਰਬਾ ਦੱਸਣਗੇ। ਉਨ੍ਹਾਂ ਕਿਹਾ ਕਿ ਨਸ਼ਾ, ਗੈਂਗਸਟਰਵਾਦ, ਵਪਾਰੀਆਂ ਦੀ ਸੁਰੱਖਿਆ ਅਤੇ ਕਿਸਾਨੀ ਨਾਲ ਸੰਬੰਧਿਤ ਮੁੱਦਿਆਂ ਸਮੇਤ ਕਈ ਮਾਮਲਿਆਂ ਨੂੰ ਲੈ ਕੇ ਲੋਕਾਂ ਵਿਚ ਚਰਚਾ ਹੈ। ਜੋਧ ਸਿੰਘ ਸਮਰਾ ਅੱਜ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਾਬਕਾ ਸਰਪੰਚ ਸੁਬੇਗ ਸਿੰਘ ਕਮੀਰਪੁਰਾ, ਪ੍ਰਦੀਪ ਸਿੰਘ ਸਮੇਤ ਹੋਰਨਾਂ ਆਗੂਆਂ ਦਾ ਸਵਾਗਤ ਕਰਨ ਉਪਰੰਤ 'ਅਜੀਤ' ਨਾਲ ਗੱਲਬਾਤ ਕਰ ਰਹੇ ਸਨ।

ਸ. ਸਮਰਾ ਨੇ ਕਿਹਾ ਕਿ ਸੁਬੇਗ ਸਿੰਘ ਨੇ ਲੰਬਾ ਸਮਾਂ ਆਪਣੇ ਨਗਰ ਦੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀ ਬੇਦਾਗ਼ ਸ਼ਖ਼ਸੀਅਤ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ’ਤੇ ਪਾਰਟੀ ਵਲੋਂ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਸਰਕਾਰ ਨੂੰ ਆਪਣੀਆਂ ਪ੍ਰਾਪਤੀਆਂ ਦੱਸਣ ਲਈ ਘਰ-ਘਰ ਜਾਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੇ ਕਾਰਜਕਾਲ ਦਾ ਮੁਲਾਂਕਣ ਖੁਦ ਕਰਨਗੇ। ਸ. ਸਮਰਾ ਨੇ ਪਿਛਲੀਆਂ ਅਕਾਲੀ ਸਰਕਾਰਾਂ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਆਟਾ-ਦਾਲ ਸਕੀਮ, ਵਿਦਿਆਰਥੀਆਂ ਨੂੰ ਸਾਈਕਲਾਂ ਦੀ ਵੰਡ ਅਤੇ ਪਿੰਡਾਂ ਵਿਚ ਸੇਵਾ ਕੇਂਦਰਾਂ ਵਰਗੀਆਂ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਚੋਂ ਕਈ ਯੋਜਨਾਵਾਂ ਨੂੰ ਬਾਅਦ ਵਿਚ ਬੰਦ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਆਪਣੇ ਪੂਰੇ ਕੀਤੇ ਵਾਦਿਆਂ ਤਹਿਤ ਬਣਾਏਗੀ ਸਰਕਾਰ- ਮਨੀਸ਼ ਸਿਸੋਦੀਆ ਅਗਲੀ ਖ਼ਬਰ ਸੁਖਰਾਜ ਸਿੰਘ ਕਾਕਾ ਪੱਡਾ ਦੇ ਕਤਲ ਦੀ ਜਿੰਮੇਵਾਰੀ ਆਕਾਸ਼ ਹਰੀਕੇ ਤੇ ਬਾਦਲ ਯੂ.ਐਸ.ਏ. ਨੇ ਲਈ