ਕਾਨਪੁਰ (ਯੂ.ਪੀ.), 20 ਸਤੰਬਰ - ਉੱਤਰ ਪ੍ਰਦੇਸ਼ ਚੋਣਾਂ ਲਈ ਗੱਠਜੋੜ ਦੀ ਸੰਭਾਵਨਾ ਬਾਰੇ, ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ, "...ਅਸੀਂ 2 ਅਕਤੂਬਰ ਤੱਕ ਫੈਸਲਾ ਲਵਾਂਗੇ।" ਉਨ੍ਹਾਂ ਦੀ ਪਾਰਟੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਤੀਜੀ ਵਾਰ ਸੱਤਾ ਵਿਚ ਆਉਣ ਤੋਂ ਰੋਕਣ ਲਈ ਸਮਾਨ ਸੋਚ ਵਾਲੀਆਂ ਪਾਰਟੀਆਂ ਨਾਲ ਗੱਠਜੋੜ ਕਰਨ ਲਈ ਤਿਆਰ ਹੈ।
ਓਵੈਸੀ ਨੇ ਕਿਹਾ ਕਿ ਕੋਈ ਵੀ ਵਿਰੋਧੀ ਪਾਰਟੀ ਆਪਣੇ ਦਮ 'ਤੇ ਭਾਜਪਾ ਨੂੰ ਹਰਾ ਨਹੀਂ ਸਕਦੀ, ਇਸ ਲਈ ਕੋਈ ਵੀ ਪਾਰਟੀ ਜੋ ਭਾਜਪਾ ਨੂੰ ਰੋਕਣਾ ਚਾਹੁੰਦੀ ਹੈ, ਉਹ ਏਆਈਐਮਆਈਐਮ ਨਾਲ ਗੱਲਬਾਤ ਕਰ ਸਕਦੀ ਹੈ। ਓਵੈਸੀ ਅਨੁਸਾਰ ਉਨ੍ਹਾਂ ਦੀ ਪਾਰਟੀ ਦਾ ਜ਼ਮੀਨੀ ਸੰਗਠਨ ਉੱਤਰ ਪ੍ਰਦੇਸ਼ ਵਿਚ ਮਜ਼ਬੂਤ ਹੋ ਰਿਹਾ ਹੈ ਅਤੇ ਉਹ ਨਿਯਮਿਤ ਤੌਰ 'ਤੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ।
ਤਾਜ਼ਾ ਖ਼ਬਰਾਂ
Free
ਯੂ.ਪੀ. ਚੋਣਾਂ ਲਈ ਗੱਠਜੋੜ ਦੀ ਸੰਭਾਵਨਾ ਬਾਰੇ 2 ਅਕਤੂਬਰ ਤੱਕ ਲਵਾਂਗੇ ਫੈਸਲਾ - ਓਵੈਸੀ
ਕਾਨਪੁਰ (ਯੂ.ਪੀ.), 20 ਸਤੰਬਰ - ਉੱਤਰ ਪ੍ਰਦੇਸ਼ ਚੋਣਾਂ ਲਈ ਗੱਠਜੋੜ ਦੀ ਸੰਭਾਵਨਾ ਬਾਰੇ, ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ, "...ਅਸੀਂ 2 ਅਕਤੂਬਰ...
ਅਜੀਤ ਡੈਸਕ
20-09-2026