21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਰੰਜਿਸ਼ ਦੇ ਚੱਲਦਿਆਂ ਨੌਜਵਾਨ ਦੀ ਕੁੱਟਮਾਰ, ਇਲਾਜ ਦੌਰਾਨ ਮੌਤ

ਬਧਨੀ ਕਲਾਂ (ਮੋਗਾ), 21 ਸਤੰਬਰ। - ਜ਼ਿਲ੍ਹਾ ਮੋਗਾ ਦੇ ਕਸਬਾ ਬਧਨੀ ਕਲਾਂ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ’ਤੇ ਲਾਠੀਆਂ...

ਅਜੀਤ ਡੈਸਕ 21-09-2026

ਬਧਨੀ ਕਲਾਂ (ਮੋਗਾ), 21 ਸਤੰਬਰ। - ਜ਼ਿਲ੍ਹਾ ਮੋਗਾ ਦੇ ਕਸਬਾ ਬਧਨੀ ਕਲਾਂ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ’ਤੇ ਲਾਠੀਆਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੌਜਵਾਨ ਦੀ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਥਾਣਾ ਬਧਨੀ ਕਲਾਂ ਦੇ ਮੁਖੀ ਸਬ-ਇੰਸਪੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬਧਨੀ ਕਲਾਂ ਦਾ ਪਿਛਲੇ ਦਿਨੀਂ ਪਿੰਡ ਦੇ ਹੀ ਰਹਿਣ ਵਾਲੇ ਡੋਂਗਰ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਗੱਲ ਦੀ ਰੰਜਿਸ਼ ਡੋਂਗਰ ਸਿੰਘ ਦਾ ਪੁੱਤਰ ਗਗਨਦੀਪ ਸਿੰਘ ਰੱਖਦਾ ਸੀ।
ਪੁਲਿਸ ਅਨੁਸਾਰ 19 ਸਤੰਬਰ ਨੂੰ ਗਗਨਦੀਪ ਸਿੰਘ ਨੇ ਅਰਸ਼ਦੀਪ ਸਿੰਘ ਨੂੰ ਰਸਤੇ ਵਿਚ ਘੇਰ ਲਿਆ ਅਤੇ ਉਸ ਨਾਲ ਲਾਠੀਆਂ ਨਾਲ ਕਥਿਤ ਤੌਰ ’ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਮਲੇ ਵਿਚ ਅਰਸ਼ਦੀਪ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪਰਿਵਾਰਿਕ ਮੈਂਬਰ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲੈ ਕੇ ਗਏ, ਜਿੱਥੋਂ ਬਾਅਦ ਵਿਚ ਉਸ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਲਾਜ ਦੌਰਾਨ ਬੀਤੇ ਦਿਨ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗਗਨਦੀਪ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਦੇ ਮਾਰੀਆਂ ਗੋਲੀਆਂ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਡੇਰਾਬੱਸੀ ਪਹੁੰਚੇ ਮਨੋਜ ਤਿਵਾੜੀ