21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ 21 ਸਤੰਬਰ - ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ।। ਇਸ ਮੌਕੇ...

ਅਜੀਤ ਡੈਸਕ 21-09-2026

ਨਵੀਂ ਦਿੱਲੀ 21 ਸਤੰਬਰ - ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ।। ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ, "ਇਹ ਬਹੁਤ ਖੁਸ਼ੀ ਦਾ ਪਲ ਹੈ ਅਤੇ ਇਸਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ 'ਡਬਲ-ਇੰਜਣ' ਸਰਕਾਰ ਦੀ ਇਕ ਵੱਡੀ ਪ੍ਰਾਪਤੀ ਮੰਨਿਆ ਜਾ ਸਕਦਾ ਹੈ, ਜਿਸਦਾ ਸਿੱਧਾ ਲਾਭ ਦਿੱਲੀ ਦੇ ਲੋਕਾਂ ਨੂੰ ਮਿਲੇਗਾ। ਜਿੱਥੇ ਪਿਛਲੀਆਂ ਸਰਕਾਰਾਂ ਮੁਫ਼ਤ ਸਹੂਲਤਾਂ ਦੀ ਰਾਜਨੀਤੀ ਵਿਚ ਰੁੱਝੀਆਂ ਹੋਈਆਂ ਸਨ, ਉੱਥੇ ਮੌਜੂਦਾ ਸਰਕਾਰ ਵਿਕਾਸ ਦੀ ਰਾਜਨੀਤੀ ਕਰਦੀ ਹੈ; ਨਤੀਜੇ ਵਜੋਂ, 'ਪੀਐਮ ਸੂਰਿਆ ਘਰ ਮੁਫ਼ਤ ਬਿਜਲੀ ਯੋਜਨਾ' ਦਿੱਲੀ ਵਿਚ ਹਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਸਾਬਤ ਹੋਵੇਗੀ। ਦਿੱਲੀ ਸਰਕਾਰ 3 ਕਿਲੋਵਾਟ ਤੱਕ ਦੀ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਦਾ ਸਾਰਾ ਖ਼ਰਚਾ ਚੁੱਕੇਗੀ, ਭਾਵ ਖਪਤਕਾਰ ਨੂੰ ਇਕ ਰੁਪਿਆ ਵੀ ਖ਼ਰਚਣ ਦੀ ਲੋੜ ਨਹੀਂ ਪਵੇਗੀ—ਇਹ ਉਨ੍ਹਾਂ ਲਈ ਬਿਲਕੁਲ ਮੁਫ਼ਤ ਹੋਵੇਗਾ... ਇਹ 'ਪਹਿਲਾਂ ਆਓ-ਪਹਿਲਾਂ ਪਾਓ' ਦੇ ਆਧਾਰ 'ਤੇ ਕੰਮ ਕਰਦੀ ਹੈ। ਅਸੀਂ ਅੱਜ ਦਿੱਲੀ ਦੇ ਲੋਕਾਂ ਲਈ ਪੋਰਟਲ ਲਾਂਚ ਕੀਤਾ ਹੈ; ਨਾਗਰਿਕ ਇਸ 'ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ, ਅਤੇ ਦਿੱਲੀ ਸਰਕਾਰ ਵਲੋਂ 2.25 ਲੱਖ ਘਰਾਂ 'ਤੇ ਮੁਫ਼ਤ ਸੋਲਰ ਪੈਨਲ ਲਗਾਉਣ ਦੀ ਪ੍ਰਕਿਰਿਆ 'ਪਹਿਲਾਂ ਆਓ-ਪਹਿਲਾਂ ਪਾਓ' ਦੇ ਸਿਧਾਂਤ 'ਤੇ ਅੱਗੇ ਵਧੇਗੀ..."।

ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ 3 ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਅੱਜ ਯੂ.ਪੀ.ਚ ਕਾਨੂੰਨ ਦਾ ਰਾਜ ਕਾਇਮ ਹੈ - ਨਿਤਿਨ ਨਬੀਨ