ਸ਼ਿਮਲਾ, 21 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਿਮਲਾ ਵਿਚ ਹਿਮਾਚਲ ਪ੍ਰਦੇਸ਼ ਸਕੱਤਰੇਤ ਦੀ 'ਐਲਰਸਲੀ' (Ellerslie) ਇਮਾਰਤ ਦੇ ਦੂਜੇ ਪੜਾਅ ਦਾ ਉਦਘਾਟਨ ਕੀਤਾ।ਉਨ੍ਹਾਂ ਨਾਲ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅਤੇ ਹੋਰ ਮੰਤਰੀ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਕਿਹਾ, "ਇਹ ਦਫ਼ਤਰ ਉਨ੍ਹਾਂ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਲਈ ਬਣਾਇਆ ਗਿਆ ਹੈ ਜੋ ਇੱਥੇ ਆਪਣੇ ਕੰਮਾਂ ਲਈ ਆਉਂਦੇ ਹਨ... ਇਸ ਇਮਾਰਤ ਵਿਚ ਮੁੱਖ ਮੰਤਰੀ ਦੇ ਦਫ਼ਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ, ਵਧੀਕ ਨਿੱਜੀ ਸਕੱਤਰ ਅਤੇ ਉਨ੍ਹਾਂ ਦੇ ਸਟਾਫ਼ ਦੇ ਦਫ਼ਤਰ ਵੀ ਮੌਜੂਦ ਹਨ। ਇੱਥੇ ਵਿਧਾਇਕਾਂ ਅਤੇ ਉਨ੍ਹਾਂ ਨੂੰ ਮਿਲਣ ਆਉਣ ਵਾਲੇ ਆਮ ਲੋਕਾਂ ਲਈ ਦਫ਼ਤਰ ਅਤੇ ਬੈਠਣ ਦਾ ਪ੍ਰਬੰਧ ਵੀ ਹੈ... ਭਾਵੇਂ 15 ਜਾਂ 20 ਸਾਲਾਂ ਬਾਅਦ ਵਿਰੋਧੀ ਧਿਰ ਦਾ ਕੋਈ ਆਗੂ ਮੁੱਖ ਮੰਤਰੀ ਬਣਦਾ ਹੈ, ਤਾਂ ਉਹ ਵੀ ਇਸੇ ਦਫ਼ਤਰ ਵਿੱਚ ਹੀ ਬੈਠੇਗਾ। ਇਹ ਕਿਸੇ ਦਾ ਨਿੱਜੀ ਘਰ ਨਹੀਂ ਹੈ, ਸਗੋਂ ਇਕ ਸੰਵਿਧਾਨਕ ਸੰਸਥਾ ਦਾ ਦਫ਼ਤਰ ਹੈ..."।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਲੋਂ ਹਿਮਾਚਲ ਪ੍ਰਦੇਸ਼ ਸਕੱਤਰੇਤ ਦੀ 'ਐਲਰਸਲੀ' ਇਮਾਰਤ ਦੇ ਦੂਜੇ ਪੜਾਅ ਦਾ ਉਦਘਾਟਨ
ਸ਼ਿਮਲਾ, 21 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਿਮਲਾ ਵਿਚ ਹਿਮਾਚਲ ਪ੍ਰਦੇਸ਼ ਸਕੱਤਰੇਤ ਦੀ 'ਐਲਰਸਲੀ' (Ellerslie) ਇਮਾਰਤ ਦੇ ਦੂਜੇ ਪੜਾਅ
ਅਜੀਤ ਡੈਸਕ
21-09-2026