22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡੀ.ਏ. ਬਕਾਏ ਦੇ ਭੁਗਤਾਨ ’ਚ ਹੁਕਮਾਂ ਦੀ ਅਵਹੇਲਨਾ ’ਤੇ ਹਾਈ ਕੋਰਟ ਸਖ਼ਤ

ਚੰਡੀਗੜ੍ਹ, 22 ਸਤੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) ਦੇ ਭੁਗਤਾਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ।

ਅਜੀਤ ਡੈਸਕ 22-09-2026

ਚੰਡੀਗੜ੍ਹ, 22 ਸਤੰਬਰ (ਪ੍ਰੋ ਅਵਤਾਰ ਸਿੰਘ) -  ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) ਦੇ ਭੁਗਤਾਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਆਪਣੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਖੰਡਪੀਠ ਨੇ ਕਿਹਾ ਕਿ 3 ਅਗਸਤ ਨੂੰ ਜਾਰੀ ਕੀਤੇ ਹੁਕਮਾਂ ਦੇ ਬਾਵਜੂਦ ਮੁੱਖ ਸਕੱਤਰ ਵਲੋਂ ਪਾਲਣਾ ਹਲਫ਼ਨਾਮਾ ਦਾਇਰ ਨਹੀਂ ਕੀਤਾ ਗਿਆ। ਅਦਾਲਤ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਹੁਕਮਾਂ ਵਿਚ ਦਿੱਤੀ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਵੀ ਬੀਤ ਚੁੱਕੀ ਹੈ।

ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਕੋਈ ਰਾਹਤ ਜਾਂ ਸੁਰੱਖਿਆ ਪ੍ਰਾਪਤ ਹੋ ਜਾਂਦੀ ਹੈ ਤਾਂ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿਚ ਪੇਸ਼ ਹੋਣ ਤੋਂ ਛੋਟ ਮਿਲ ਸਕਦੀ ਹੈ। ਇਸ ਤੋਂ ਇਲਾਵਾ ਨਿਰਧਾਰਿਤ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਦਾਲਤ ਨੇ ਮੁੱਖ ਸਕੱਤਰ ਦੀ ਨਿੱਜੀ ਪੇਸ਼ੀ ਦੇ ਨਿਰਦੇਸ਼ ਜਾਰੀ ਕੀਤੇ ਹਨ।

ਪਿਛਲੀ ਖ਼ਬਰ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਗੁਲਾਬ ਸਿੱਧੂ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਮੁਕਾਬਲੇ ਤੋਂ ਬਾਅਦ 2 ਸ਼ੂਟਰ ਕਾਬੂ, ਹੁਣ ਤੱਕ ਕੁਲ ਛੇ ਜਣਿਆਂ ਨੂੰ ਕੀਤ...