22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼੍ਰੋਮਣੀ ਕਮੇਟੀ ਵਲੋਂ ਪੰਥ 'ਚੋਂ ਛੇਕੇ ਗਏ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਬਰਖਾਸਤ, ਭਾਈ ਚਾਵਲਾ ਦਾ ਅਸਤੀਫ਼ਾ ਕੀਤਾ ਪ੍ਰਵਾਨ

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ...

ਅਜੀਤ ਡੈਸਕ 22-09-2026

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਬੀਤੀ 20 ਸਤੰਬਰ ਨੂੰ ਪੰਥ ਵਿਚੋਂ ਖਾਰਜ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲ ਸ਼ੁਦਾ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਦੀਆਂ ਬਤੌਰ ਐਡੀਸ਼ਨ ਹੈਡ ਗ੍ਰੰਥੀ ਸੇਵਾਵਾਂ ਤੁਰੰਤ ਖ਼ਤਮ ਕਰਦਿਆਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਅਮਰਜੀਤ ਸਿੰਘ ਚਾਵਲਾ ਦਾ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਅਸਤੀਫ਼ਾ ਵੀ ਪ੍ਰਵਾਨ ਕਰ ਲਿਆ ਗਿਆ ਹੈ। ਇਹ ਜਾਣਕਾਰੀ ਖੁਦ ਐਡਵੋਕੇਟ ਧਾਮੀ ਨੇ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਸਿੰਘ ਸਾਹਿਬਾਨ ਵਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿਚ ਕੀਤੀ ਗਈ ਹੈ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਅਫੀਮ ਸਮੇਤ ਦੋ ਤਸਕਰ ਕਾਬੂ