22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਐਸ .ਐਨ .ਏ ਸਪਰਸ਼ ਸਕੀਮ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਸ਼ਾਨ, ਮਾਸਟਰ ਕੇਡਰ ਯੂਨੀਅਨ ਵਲੋਂ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ (ਕਪੂਰਥਲਾ), 22 ਸਤੰਬਰ (ਲਾਡੀ)- ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ...

ਅਜੀਤ ਡੈਸਕ 22-09-2026

ਸੁਲਤਾਨਪੁਰ ਲੋਧੀ (ਕਪੂਰਥਲਾ), 22 ਸਤੰਬਰ (ਲਾਡੀ)- ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਨਰੇਸ਼ ਕੋਹਲੀ ਅਤੇ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਦੇ ਸੂਬਾ ਆਗੂ ਧਰਮਿੰਦਰ ਮੱਲੀ ਨੇ ਕਿਹਾ ਕਿ ਮਿਡ ਡੇ ਮੀਲ ਦੀ ਨਵੀਂ ਸਕੀਮ ਨੇ ਅਧਿਆਪਕਾਂ ਨੂੰ ਪਰੇਸ਼ਾਨ ਕੀਤਾ ਹੋਇਆ। ਮਹਿੰਗਾਈ ਦੇ ਜ਼ਮਾਨੇ ਵਿਚ ਬਿਨ੍ਹਾਂ ਪੈਸਿਆਂ ਤੋਂ ਬਿਨ੍ਹਾਂ ਮਿਡ ਡੇ ਮੀਲ ਸਕੂਲਾਂ ਵਿਚ ਚਲਾਉਣਾ ਬਹੁਤ ਔਖਾ ਹੈ।

ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਸਕੂਲਾਂ ਵਿਚ ਬਜਟ ਤਾਂ ਮੁੱਹਈਆ ਕੀਤਾ ਗਿਆ ਹੈ ਪਰ ਮਿਡ ਡੇ ਮੀਲ ਸਕੀਮ ਦੇ ਪੈਸੇ ਕਢਾਉਣੇ ਅਧਿਆਪਕਾਂ ਲਈ ਬਹੁਤ ਔਖੇ ਹਨ। ਐਸ ਐਨ ਏ ਸਪਰਸ਼ ਸਕੀਮ ਦੀ ਪ੍ਰਕਿਰਿਆ ਬਹੁਤ ਗੁੰਝਲਦਾਰ ਹੈ ਅਤੇ ਅਧਿਆਪਕਾਂ ਦੇ ਵੱਸ ਤੋਂ ਬਾਹਰ ਹੈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿਡ ਡੇ ਮੀਲ ਦੀ ਰਾਸ਼ੀ ਸੁਖਾਲੇ ਤਰੀਕੇ ਨਾਲ ਕਢਵਾਉਣ ਦੀ ਵਿਵਸਥਾ ਕੀਤੀ ਜਾਵੇ।

ਅਧਿਆਪਕਾਂ ਦੀਆਂ ਡਿਊਟੀਆਂ ਬੀ.ਐਲ.ਓ., ਮਾਸਟਰ ਟ੍ਰੇਨਰ ਅਤੇ ਹੋਰ ਸਾਰੀਆਂ ਸਕੀਮਾਂ ਵਿਚ ਲੱਗੀਆਂ ਹੋਈਆਂ ਹਨ ਜਿਸ ਕਰਕੇ ਸਕੂਲਾਂ ਦੀ ਵਿਵਸਥਾ ਦਾ ਪ੍ਰਬੰਧ ਕਰਨਾ ਬਹੁਤ ਮੁਸ਼ਕਿਲ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਹੈ ਕਿ ਮਿਡ ਡੇ ਮੀਲ ਦੀ ਰਾਸ਼ੀ ਨੂੰ ਕਢਵਾਉਣ ਲਈ ਤੁਰੰਤ ਸੌਖਾ ਸਿਸਟਮ ਲਾਗੂ ਕੀਤਾ ਜਾਵੇ ਤਾਂ ਜੋ ਬੱਚਿਆਂ ਨੂੰ ਸਹੀ ਤਰੀਕੇ ਨਾਲ ਮਿਡ ਡੇ ਮੀਲ ਸਕੀਮ ਦਾ ਲਾਭ ਮਿਲ ਸਕੇ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ 18 ਫ਼ੀਸਦੀ ਡੀ. ਏ., ਪੁਰਾਣੀ ਪੈਨਸ਼ਨ ਸਕੀਮ ਬਹਾਲ ਤੋਂ ਭੱਜ ਰਹੀ ਹੈ ਪਰ ਪੰਜਾਬ ਦੇ ਸਮੁੱਚੇ ਮੁਲਾਜ਼ਮ ਆਪਣੇ ਹੱਕ ਲੈ ਕੇ ਸਾਹ ਲੈਣਗੇ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਸਾਂਝੇ ਮੁਲਾਜ਼ਮ ਫਰੰਟ ਦੀ ਪੰਜਾਬ ਸਰਕਾਰ ਨਾਲ਼ ਹੋਈ ਮੀਟਿੰਗ ਦੌਰਾਨ ਮੌਕੇ ਤੇ ਹਾਜ਼ਰ ਯੂਨੀਅਨ ਆਗੂਆਂ ਨੂੰ ਧੋਖੇ ਵਿਚ ਰੱਖਿਆ ਗਿਆ। ਇਸ ਮੌਕੇ ਸੁਰਜੀਤ ਸਿੰਘ, ਗੁਰਦੇਵ ਸਿੰਘ, ਸੰਦੀਪ ਦੁਰਗਾਪੁਰ, ਪੰਕਜ ਧੀਰ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਹਰੀਸ਼ ਕੁਮਾਰ, ਗੁਰਦੇਵ ਸਿੰਘ ਡੱਲਾ, ਸੰਦੀਪ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਸੁਖਚੈਨ ਸਿੰਘ ਬੱਧਨ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਦਲਬੀਰ ਸਿੰਘ ਡੱਲਾ, ਜਗਜੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਖਰੜ ਵਿਖੇ ਭਾਜਪਾ ਦਾ ਨਾਰਾ 'ਨਸ਼ਾ ਮੁਕਾਉਣਾ ਸਾਰਾ' ਵੈਨਰ ਹੇਠ ਰੈਲੀ ਅਗਲੀ ਖ਼ਬਰ ਤਿਉਹਾਰਾਂ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਸਰਗਰਮ, ਫੈਕਟਰੀ ’ਚ ਛਾਪਾ