23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਵਾਲਾ ਰਾਸ਼ੀ ਮਾਮਲੇ ’ਚ ਮੁਹਾਲੀ ਤੇ ਚੰਡੀਗੜ੍ਹ ’ਚ ਈ.ਡੀ. ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ/ਚੰਡੀਗੜ੍ਹ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ/ਕਪਿਲ ਵਧਵਾ)-ਤਿਰੂਪਤੀ ਇਨਫਰਾਪ੍ਰੋਜੈਕਟ ਪ੍ਰਾਈਵੇਟ ਲਿਮਟਿਡ ਨਾਲ ਸੰਬੰਧਿਤ ਲੈਂਡ ਐਕੁਜ਼ੀਸ਼ਨ ਘੁਟਾਲੇ ਅਤੇ ਹਵਾਲਾ ਰਾਸ਼ੀ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਮੰਗਲਵਾਰ ਨੂੰ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ’ਚ ਕਰੀਬ 26 ਟਿਕਾਣਿਆਂ ’ਤੇ ਕੀਤੀ ਗਈ ਛਾਪੇਮਾਰੀ ਅੱਜ ਦੂਜੇ ਦਿਨ ਵੀ ਜਾਰੀ ਰਹੀ।

ਅਜੀਤ ਡੈਸਕ 23-09-2026

ਐੱਸ. ਏ. ਐੱਸ. ਨਗਰ/ਚੰਡੀਗੜ੍ਹ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ/ਕਪਿਲ ਵਧਵਾ)-ਤਿਰੂਪਤੀ ਇਨਫਰਾਪ੍ਰੋਜੈਕਟ ਪ੍ਰਾਈਵੇਟ ਲਿਮਟਿਡ ਨਾਲ ਸੰਬੰਧਿਤ ਲੈਂਡ ਐਕੁਜ਼ੀਸ਼ਨ ਘੁਟਾਲੇ ਅਤੇ ਹਵਾਲਾ ਰਾਸ਼ੀ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਮੰਗਲਵਾਰ ਨੂੰ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ’ਚ ਕਰੀਬ 26 ਟਿਕਾਣਿਆਂ ’ਤੇ ਕੀਤੀ ਗਈ ਛਾਪੇਮਾਰੀ ਅੱਜ ਦੂਜੇ ਦਿਨ ਵੀ ਜਾਰੀ ਰਹੀ। ਸੂਤਰਾਂ ਅਨੁਸਾਰ ਮੁਹਾਲੀ ਸਥਿਤ ਗਮਾਡਾ ਦੇ ਦਫ਼ਤਰ ’ਚ ਸਿੰਗਲ ਵਿੰਡੋ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਆਵਾਜਾਈ ’ਤੇ ਰੋਕ ਲਗਾਈ ਗਈ ਹੈ। ਈ.ਡੀ. ਦੀਆਂ ਟੀਮਾਂ ਵਲੋਂ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਸੈਕਟਰ-19 ਸਥਿਤ ਇਕ ਆਈ.ਏ.ਐੱਸ. ਅਧਿਕਾਰੀ ਦੀ ਰਿਹਾਇਸ਼ ’ਤੇ ਵੀ ਈ.ਡੀ. ਦੀਆਂ ਟੀਮਾਂ ਅੱਜ ਦੂਜੇ ਦਿਨ ਮੌਜੂਦ ਰਹੀਆਂ।ਛਾਪੇਮਾਰੀ ਦੌਰਾਨ ਕੀਤੀ ਗਈ ਕਾਰਵਾਈ ਅਤੇ ਬਰਾਮਦਗੀ ਸੰਬੰਧੀ ਈ.ਡੀ. ਵਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਮਣੀ ਅਕਾਲੀ ਦਲ (ਅ) ਵਲੋਂ ਵਿਰੋਧ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਉਤਸ਼ਾਹ ਸਹਿਤ ਮਨਾਇਆ