ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਾਈਕਮਾਂਡ ਵਲੋਂ ਹਲਕਾ ਕਾਦੀਆਂ ਅੰਦਰ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਨੌਜਵਾਨ ਆਗੂ ਕਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਕਵਲਪ੍ਰੀਤ ਸਿੰਘ ਕਾਕੀ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਪਾਰਟੀ ਨੂੰ ਜਿੱਤ ਦਵਾਉਣ ਲਈ ਪੂਰੀ ਵਾਹ ਲਗਾ ਦੇਣਗੇ।
ਸ: ਬਾਦਲ ਨੇ ਕਿਹਾ ਕਿ ਮੈਨੂੰ ਇੰਚਾਰਜ ਨਿਯੁਕਤ ਕਰਦਿਆਂ ਖੁਸ਼ੀ ਹੋ ਰਹੀ ਹੈ ਅਤੇ ਮੈਂ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂI ਆਪਣੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ: ਕਵਲਪ੍ਰੀਤ ਸਿੰਘ ਕਾਕੀ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ।