23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੈਬਨਿਟ ਮੰਤਰੀ ਨੇ 109 ਵਿਦਿਆਰਥਣਾਂ ਨੂੰ ਵੰਡੇ ਮੁਫ਼ਤ ਸਾਈਕਲ

ਸ੍ਰੀ ਮੁਕਤਸਰ ਸਾਹਿਬ (ਮਲੋਟ), 23 ਸਤੰਬਰ (ਰਣਜੀਤ ਸਿੰਘ ਢਿੱਲੋਂ/ਪਾਟਿਲ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ...

ਅਜੀਤ ਡੈਸਕ 23-09-2026

ਸ੍ਰੀ ਮੁਕਤਸਰ ਸਾਹਿਬ (ਮਲੋਟ), 23 ਸਤੰਬਰ (ਰਣਜੀਤ ਸਿੰਘ ਢਿੱਲੋਂ/ਪਾਟਿਲ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀਆਂ 109 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਸਕੂਲਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਇਸ ਕਰਕੇ ਪੂਰੇ ਭਾਰਤ ਵਿਚੋਂ ਪੰਜਾਬ ਸਿੱਖਿਆ ਦੇ ਖੇਤਰ ਵਿਚ ਪਹਿਲੇ ਨੰਬਰ 'ਤੇ ਆ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡਦਿਆਂ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਕੂਲ ਆਉਣ ਜਾਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਸਾਈਕਲ ਪ੍ਰਾਪਤ ਕਰਨ ਵਾਲੀਆਂ ਸਕੂਲੀ ਲੜਕੀਆਂ ਕਾਫੀ ਖੁਸ਼  ਨਜ਼ਰ ਆਈਆਂ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਉਚੇਚੇ ਤੌਰ ਤੇ ਧੰਨਵਾਦ  ਕੀਤਾ।

ਇਸ ਮੌਕੇ ਚੇਅਰਪਰਸਨ ਕੁਲਦੀਪ  ਕੌਰ, ਵਾਇਸ  ਪ੍ਰਿੰਸੀਪਲ  ਸਿਮਰਨਪ੍ਰੀਤ  ਕੌਰ, ਮੈਂਬਰ ਕੌਂਸਲਰ ਲਾਲੀ ਗਗਨੇਜਾ, ਮੈਂਬਰ ਕੌਂਸਲਰ ਸੰਤੋਸ਼  ਗਗਨੇਜਾ, ਗੁਰਮੀਤ ਕੌਰ, ਰਜਨੀ, ਮੀਨਾਕਸ਼ੀ, ਸੁਸ਼ੀਲ ਗਗਨੇਜਾ, ਸਤਪਾਲ ਮਿੱਡਾ ਤੋਂ ਇਲਾਵਾ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਅਤੇ ਨਿੱਜੀ ਸਹਾਇਕ ਸਿ਼ੰਦਰਪਾਲ ਸਿੰਘ ਸਮੇਤ ਸਕੂਲੀ ਬੱਚਿਆਂ ਦੇ ਮਾਪੇ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਅੱਜ ਪੰਜਾਬ ਸਾਂਝੀਵਾਲਤਾ ਦਲ ਵਲੋਂ ਆਪਣੀ ਨਵੀਂ ਸਿਆਸੀ ਸੋਚ ਦਾ ਐਲਾਨ ਅਗਲੀ ਖ਼ਬਰ ਕਵਲਪ੍ਰੀਤ ਸਿੰਘ ਕਾਕੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਕਾਦੀਆਂ ਤੋਂ ਇੰਚਾਰਜ ਨਿਯੁਕਤ