24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁੱਖ ਮੰਤਰੀ ਮਾਨ ਨੇ ਏਸ਼ਿਆਈ ਖੇਡਾਂ ’ਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਸਤਨਾਮ ਸਿੰਘ ਨੂੰ ਦਿੱਤੀ ਵਧਾਈ

ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਰੋਇੰਗ ਮੁਕਾਬਲੇ ’ਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਸਤਨਾਮ ਸਿੰਘ ਤੇ ਉਨ੍ਹਾਂ ਦੇ ਸਾਥੀ ਨੂੰ ਵਧਾਈ ਦਿੱਤੀ ਹੈ।

ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਰੋਇੰਗ ਮੁਕਾਬਲੇ ’ਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਸਤਨਾਮ ਸਿੰਘ ਤੇ ਉਨ੍ਹਾਂ ਦੇ ਸਾਥੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਏਸ਼ੀਆਈ ਖੇਡਾਂ ਵਿਚ ਰੋਇੰਗ ਦੇ Double Sculls ਮੁਕਾਬਲੇ 'ਚ ਪੰਜਾਬ ਦੇ ਗੱਭਰੂ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੇ ਕਾਂਸੀ ਦਾ ਤਮਗਾ ਜਿੱਤ ਕੇ ਪੂਰੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ… ਸਾਡੀ ਰਾਜ ਖੇਡ ਨੀਤੀ ਤਹਿਤ ਸਤਨਾਮ ਸਿੰਘ ਨੂੰ ₹50 ਲੱਖ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ!  ਇਹ ਸ਼ਾਨਦਾਰ ਪ੍ਰਾਪਤੀ ਸਾਡੀ ਨੌਜਵਾਨੀ ਲਈ ਵੱਡੀ ਪ੍ਰੇਰਨਾ ਹੈ। 

ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਬਿਨਾਂ ਨੰਬਰ ਪਲੇਟ/ਗਲਤ ਜਾਂ ਟੈਂਪਰਡ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ ਪੰਪਾਂ ’ਤੇ... ਅਗਲੀ ਖ਼ਬਰ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀ ਚੱਲਣ ਕਾਰਨ ਇਕ ਨੌਜਵਾਨ ਦੀ ਮੌਤ