24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸਰਹੱਦੀ ਪਿੰਡ ਡੱਲੇਕੇ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਚੋਗਾਵਾਂ/ਅੰਮ੍ਰਿਤਸਰ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਦੀ ਲੋਕ-ਭਲਾਈਕਾਰੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ...

ਅਜੀਤ ਡੈਸਕ 24-09-2026

ਚੋਗਾਵਾਂ/ਅੰਮ੍ਰਿਤਸਰ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਸਰਕਾਰ ਦੀ ਲੋਕ-ਭਲਾਈਕਾਰੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਡੱਲੇਕੇ ਤੋਂ ਸ਼ਰਧਾਲੂਆਂ ਦਾ ਜੱਥਾ ਸ਼੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਯਾਤਰਾ ਹਲਕਾ ਇੰਚਾਰਜ ਸੋਨੀਆ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤੀ ਗਈ।

ਇਸ ਮੌਕੇ ਸਰਪੰਚ ਸਿਮਰਜੀਤ ਕੌਰ, ਦਵਿੰਦਰ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਆਦਿ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਰਵਾਨਗੀ ਦੌਰਾਨ ਪਿੰਡ ਵਿੱਚ ਖੁਸ਼ੀ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।

ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੋਨੀਆ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ  ਦਵਿੰਦਰ ਸਿੰਘ, ਸ਼ਮਸ਼ੇਰ ਸਿੰਘ ਜੈ ਰਾਮਕੋਟ, ਗੁਰਮਨਜੀਤ ਸਿੰਘ ਨੰਬਰਦਾਰ, ਜੱਸਾ ਸਿੰਘ ਮੈਂਬਰ, ਸੰਤੋਖ ਸਿੰਘ, ਜਗੀਰ ਸਿੰਘ, ਗੁਰਲਾਲ ਸਿੰਘ, ਚਰਨਜੀਤ ਸਿੰਘ, ਭਾਗ ਸਿੰਘ ਹੇਤਮਪੁਰਾ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।

ਪਿਛਲੀ ਖ਼ਬਰ ਬ੍ਰਹਮਪੁਰਾ ਪਰਿਵਾਰ ਦੇ ਸਿਆਸਤ ’ਚ ਦੋ ਵੱਖਰੇ ਰਾਹ ਅਗਲੀ ਖ਼ਬਰ ਮਾਨ ਸਰਕਾਰ ਦਾ "ਮਿਸ਼ਨ ਰੁਜ਼ਗਾਰ" ਜਾਰੀ