25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਈ.ਡੀ. ਦਾ ਵੱਡਾ ਖੁਲਾਸਾ: ਪੰਜਾਬ ਨੂੰ 10 ਹਜ਼ਾਰ ਕਰੋੜ ਰੁਪਏ ਦੇ ਨੁਕਸਾਨ ਦਾ ਦਾਅਵਾ

ਐੱਸ. ਏ. ਐੱਸ. ਨਗਰ, 25 ਸਤੰਬਰ (ਕਪਿਲ ਵਧਵਾ)- ਤਿਰੂਪਤੀ ਇਨਫ੍ਰਾ ਪ੍ਰੋਜੈਕਟਸ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਿੱਲੀ, ਮੁਹਾਲੀ, ਚੰਡੀਗੜ੍ਹ, ਪੰਚਕੂਲਾ ਅਤੇ ਲੁਧਿਆਣਾ ਵਿਖੇ 26 ਥਾਵਾਂ ’ਤੇ ਕੀਤੀ ਤਲਾਸ਼ੀ ਤੇ ਸਰਵੇਖਣ ਕਾਰਵਾਈ ਦੌਰਾਨ ਕਈ ਅਹਿਮ ਖੁਲਾਸੇ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਅਜੀਤ ਡੈਸਕ 25-09-2026

ਐੱਸ. ਏ. ਐੱਸ. ਨਗਰ, 25 ਸਤੰਬਰ (ਕਪਿਲ ਵਧਵਾ)- ਤਿਰੂਪਤੀ ਇਨਫ੍ਰਾ ਪ੍ਰੋਜੈਕਟਸ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਿੱਲੀ, ਮੁਹਾਲੀ, ਚੰਡੀਗੜ੍ਹ, ਪੰਚਕੂਲਾ ਅਤੇ ਲੁਧਿਆਣਾ ਵਿਖੇ 26 ਥਾਵਾਂ ’ਤੇ ਕੀਤੀ ਤਲਾਸ਼ੀ ਤੇ ਸਰਵੇਖਣ ਕਾਰਵਾਈ ਦੌਰਾਨ ਕਈ ਅਹਿਮ ਖੁਲਾਸੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਈ.ਡੀ. ਅਨੁਸਾਰ ਜੀ.ਐੱਮ.ਏ.ਡੀ.ਏ. (ਗਮਾਡਾ) ਦੇ ਅਣਵਿਕੇ ਜ਼ਮੀਨੀ ਭੰਡਾਰ ਦੀ ਰਿਜ਼ਰਵ ਕੀਮਤ ਕਥਿਤ ਤੌਰ ’ਤੇ ਘਟਾ ਕੇ ਤਿਆਰ ਕੀਤੀ ਗਈ, ਜਿਸ ਨਾਲ ਪੰਜਾਬ ਅਤੇ ਗਮਾਡਾ ਨੂੰ ਕਰੀਬ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਣ ਅਤੇ ਬਿਲਡਰਾਂ ਤੇ ਸਿਆਸੀ ਵਿਅਕਤੀਆਂ ਨੂੰ ਲਾਭ ਪਹੁੰਚਣ ਦਾ ਦਾਅਵਾ ਹੈ। ਈ.ਡੀ. ਮੁਤਾਬਕ ਇਹ ਜਾਂਚ ਸੀ.ਬੀ.ਆਈ. ਵਲੋਂ ਦਰਜ 238 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਕਥਿਤ ਨਕਦੀ ਲੈਣ-ਦੇਣ, ਜਾਅਲੀ ਸ਼ੇਅਰ ਪ੍ਰੀਮੀਅਮ ਅਤੇ ਹੋਰ ਵਿੱਤੀ ਬੇਨਿਯਮੀਆਂ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ। ਈ.ਡੀ. ਅਨੁਸਾਰ ਰੈਮੀਗੇਟ ਬਿਲਡਇਸਟੇਟਸ ਨਾਲ ਸੰਬੰਧਿਤ ਮਾਮਲੇ ਵਿਚ ਸਰਕਾਰੀ ਬਕਾਇਆ ਮੁਆਫ਼ ਕਰਨ ਦੇ ਬਦਲੇ ਕਰੀਬ 57 ਕਰੋੜ ਰੁਪਏ ਦਾ ਵਿੱਤੀ ਲਾਭ ਦਿੱਤੇ ਜਾਣ ਦੀ ਜਾਣਕਾਰੀ ਮਿਲੀ ਹੈ।

ਪਿਛਲੀ ਖ਼ਬਰ ਅੱਜ ਚੰਡੀਗੜ੍ਹ ’ਚ ਚੋਣ ਕਮਿਸ਼ਨ ਵਿਰੁੱਧ ਪ੍ਰਦਰਸ਼ਨ ਕਰੇਗੀ ਪੰਜਾਬ ਕਾਂਗਰਸ ਅਗਲੀ ਖ਼ਬਰ ⭐️ਮਾਣਕ ਮੋਤੀ ⭐️