25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ੇ ਖਿਲਾਫ ਭਾਜਪਾ ਦੀ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ, ਪੀੜਿਤ ਪਰਿਵਾਰ ਵੀ ਪਹੁੰਚੇ

ਲੁਧਿਆਣਾ, 25 ਸਤੰਬਰ (ਰੂਪੇਸ਼ ਕੁਮਾਰ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਕੱਢੀ ਜਾ ਰਹੀ ਨਸ਼ਾ...

ਅਜੀਤ ਡੈਸਕ 25-09-2026

ਲੁਧਿਆਣਾ, 25 ਸਤੰਬਰ (ਰੂਪੇਸ਼ ਕੁਮਾਰ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸਿਲਸਿਲੇ ਵਿਚ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਅੱਜ ਨਸ਼ੇ ਕਾਰਨ ਆਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।

ਇਸ ਮੌਕੇ ਕੇਵਲ ਢਿੱਲੋ ਨੇ ਕਿਹਾ ਕਿ ਸੂਬੇ ਵਿਚ ਨਸ਼ਾ ਬਹੁਤ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਦੋਸ਼ ਲਾਇਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਇਸ ਸਮੱਸਿਆ ਉੱਪਰ ਨੱਥ ਪਾਉਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸੂਬੇ ਅੰਦਰ ਨਸ਼ਾ ਬਾਰਡਰ ਪਾਰ ਜਾਂ ਗੁਆਂਢੀ ਸੂਬੇ ਤੋਂ ਨਹੀਂ ਬਲਕਿ ਹਿਮਾਚਲ ਵਿਚੋ ਸਿੰਥੇਟਿਕ ਨਸ਼ਾ ਬਣ ਕੇ ਪੰਜਾਬ ਵਿਚ ਆ ਰਿਹਾ ਹੈ। 

ਇਸ ਮੌਕੇ ਜਗਰਾਓ ਦੀ ਰਹਿਣ ਵਾਲੀ ਮਹਿਲਾ ਇੰਦੋ ਬਾਈ ਨੇ ਦਸਿਆ ਕਿ ਨਸ਼ਿਆਂ ਨੇ ਉਸਦੇ 6 ਬੇਟੇ ਮਾਰ ਦਿੱਤੇ। ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲਦਾ ਹੈ। ਹਾਲਾਤ ਇੰਨੇ ਮਾੜੇ ਹਨ ਕਿ ਪ੍ਰਸ਼ਾਸਨ ਵਲੋਂ ਵੀ ਕੋਈ ਕਾਰਵਾਈ ਨਹੀਂ ਹੁੰਦੀ।

ਪਿਛਲੀ ਖ਼ਬਰ ਸਰਬਜੀਤ ਸਿੰਘ ਪੱਪਲ ਨੇ ਸੰਭਾਲਿਆ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਦਾ ਅਹੁਦਾ ਅਗਲੀ ਖ਼ਬਰ ਬਲਾਚੌਰ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਡ੍ਰੋਨ ਸ਼ੋਅ ਅੱਜ