25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਰਬਜੀਤ ਸਿੰਘ ਪੱਪਲ ਨੇ ਸੰਭਾਲਿਆ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਦਾ ਅਹੁਦਾ

ਭੁਲੱਥ (ਕਪੂਰਥਲਾ), 25 ਸਤੰਬਰ (ਮਨਜੀਤ ਸਿੰਘ ਰਤਨ)- ਮਾਰਕੀਟ ਕਮੇਟੀ ਭੁਲੱਥ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ...

ਅਜੀਤ ਡੈਸਕ 25-09-2026

ਭੁਲੱਥ (ਕਪੂਰਥਲਾ), 25 ਸਤੰਬਰ (ਮਨਜੀਤ ਸਿੰਘ ਰਤਨ)- ਮਾਰਕੀਟ ਕਮੇਟੀ ਭੁਲੱਥ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਨੇ ਅੱਜ ਧਾਰਮਿਕ ਰਸਮਾਂ ਅਤੇ ਸੰਗਤਾਂ ਦੀ ਹਾਜ਼ਰੀ ਵਿਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਦੌਰਾਨ ਸੰਗਤਾਂ ਨੇ ਗੁਰੂ ਜਸ ਸੁਣ ਕੇ ਆਤਮਿਕ ਅਨੰਦ ਪ੍ਰਾਪਤ ਕੀਤਾ।

ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਦਫ਼ਤਰ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਹਾਜ਼ਰੀ ਲਗਵਾ ਕੇ ਸਰਬਜੀਤ ਸਿੰਘ ਪੱਪਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪਿਛਲੀ ਖ਼ਬਰ ਭਾਜਪਾ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਓਠੀਆਂ ਕਈ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਨਸ਼ੇ ਖਿਲਾਫ ਭਾਜਪਾ ਦੀ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ, ਪੀੜਿਤ ਪਰਿਵਾਰ ਵੀ ਪਹੁੰਚੇ