26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਛਪਾਰ ਰੈਲੀ ਨੂੰ ਲੈ ਕੇ ਪੁਲਿਸ ਨੇ ਕੱਸਿਆ ਸੁਰੱਖਿਆ ਘੇਰਾ

ਜਗਰਾਉਂ (ਲੁਧਿਆਣਾ), 26 ਸਤੰਬਰ (ਕੁਲਦੀਪ ਸਿੰਘ ਲੋਹਟ) – ਛਪਾਰ ਮੇਲੇ ਦੌਰਾਨ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ...

ਅਜੀਤ ਡੈਸਕ 26-09-2026

ਜਗਰਾਉਂ (ਲੁਧਿਆਣਾ),  26 ਸਤੰਬਰ (ਕੁਲਦੀਪ ਸਿੰਘ ਲੋਹਟ) – ਛਪਾਰ ਮੇਲੇ ਦੌਰਾਨ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀਆਂ ਜਾ ਰਹੀਆਂ ਵੱਡੀਆਂ ਰੈਲੀਆਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਨ੍ਹਾਂ ਰੈਲੀਆਂ ਨੂੰ ਦੋਵੇਂ ਪਾਰਟੀਆਂ ਦੇ ਸੁਪਰੀਮੋ ਸੰਬੋਧਨ ਕਰਨ ਪਹੁੰਚ ਰਹੇ ਹਨ।
ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 300 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਰੈਲੀ ਵਾਲੇ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ, ਜਦਕਿ ਸਿਵਲ ਵਰਦੀ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਵੀ ਸ਼ੱਕੀ ਗਤੀਵਿਧੀਆਂ ਅਤੇ ਮਾੜੇ ਅਨਸਰਾਂ ’ਤੇ ਕਰੜੀ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਰੈਲੀ ਵਿਚ ਆਉਣ-ਜਾਣ ਵਾਲੇ ਲੋਕਾਂ ਅਤੇ ਆਵਾਜਾਈ ਦੇ ਪ੍ਰਬੰਧਾਂ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਡੀ.ਐਸ.ਪੀ. ਦਾਖਾ ਕਰਨ ਸਿੰਘ ਸੰਧੂ ਨੇ ਕਿਹਾ ਕਿ ਮੇਲੇ ਅਤੇ ਰੈਲੀਆਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿਚ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਦੇ 573ਵੇਂ ਦਿਨ 135 ਨਸ਼ਾ ਤਸਕਰ ਗ੍ਰਿਫ਼ਤਾਰ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਪੁਲ ਤੋਂ ਥੱਲੇ ਡਿੱਗਿਆ ਐਲ.ਈ. ਡੀਜ਼. ਨਾਲ ਭਰਿਆ ਟਰੱਕ