ਦਿੜ੍ਹਬਾ ਮੰਡੀ (ਸੰਗਰੂਰ), 26 ਸਤੰਬਰ (ਜਸਵੀਰ ਸਿੰਘ ਔਜਲਾ)- ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਭਾਜਪਾ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੜ੍ਹਬਾ ਵਿਖੇ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਗੀਤਾ ਭਵਨ ਵਿਖੇ ਹੋਈ ਰੈਲੀ ਵਿਚ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਕਪਿਲ ਮਿਸ਼ਰਾ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਉਠਾਉਂਦਿਆਂ ਪੰਜਾਬ ਵਿਚ ਭਾਜਪਾ ਦੀ ‘ਡਬਲ ਇੰਜਨ’ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਭਾਜਪਾ ਆਗੂਆਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। ਰੈਲੀ ਤੋਂ ਬਾਅਦ ਭਾਜਪਾ ਵਲੋਂ ਟਰੈਕਟਰ ਮਾਰਚ ਵੀ ਕੱਢਿਆ ਗਿਆ।