ਫ਼ਿਰੋਜ਼ਪੁਰ, 27 ਸਤੰਬਰ - ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨੇ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਰਾਣੀ ਅਤੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੂੰ ਰਿਸ਼ਵਤ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਨੁਸਾਰ ਮੁਦੱਈ ਰਾਜਵਿੰਦਰ ਸਿੰਘ ਵਾਸੀ ਨੂਰਪੁਰਾ ਹਕੀਮਾਂ ਨੂੰ ਇਕ ਮੁਕੱਦਮੇ ਵਿਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਗੁਰਅਵਤਾਰ ਸਿੰਘ ਨੇ ਪਹਿਲਾਂ ਇਕ ਲੱਖ ਰੁਪਏ ਦੀ ਮੰਗ ਕੀਤੀ, ਜੋ ਬਾਅਦ ਵਿਚ 80 ਹਜ਼ਾਰ ਰੁਪਏ ’ਤੇ ਤੈਅ ਹੋਈ। ਮੁਦੱਈ ਵਲੋਂ 20 ਹਜ਼ਾਰ ਰੁਪਏ ਪਹਿਲਾਂ ਦਿੱਤੇ ਜਾ ਚੁੱਕੇ ਸਨ।
ਬਾਕੀ ਰਕਮ ਦੀ ਮੰਗ ਸੰਬੰਧੀ ਗੱਲਬਾਤ ਦੀ ਰਿਕਾਰਡਿੰਗ ਵਿਜੀਲੈਂਸ ਨੂੰ ਸੌਂਪੀ ਗਈ। ਕਾਰਵਾਈ ਦੌਰਾਨ ਇੰਸਪੈਕਟਰ ਜਗਨਦੀਪ ਕੌਰ ਦੀ ਅਗਵਾਈ ਵਿਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਟੀਮ ਨੇ ਪੀ.ਐੱਚ.ਜੀ. ਗੁਰਅਵਤਾਰ ਸਿੰਘ ਨੂੰ 50 ਹਜ਼ਾਰ ਰੁਪਏ ਸਮੇਤ ਰੰਗੇ ਹੱਥੀਂ ਕਾਬੂ ਕਰ iਆ। ਪੁੱਛਗਿੱਛ ਮਗਰੋਂ ਐੱਸ.ਐੱਚ.ਓ. ਸੁਨੀਤਾ ਰਾਣੀ ਨੂੰ ਵੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਵਿਜੀਲੈਂਸ ਵਲੋਂ ਥਾਣਾ ਕੋਟ ਈਸੇ ਖਾਂ ਦੀ ਐੱਸ.ਐੱਚ.ਓ. 50 ਹਜ਼ਾਰ ਰੁਪਏ ਰਿਸ਼ਵ ਲੈਂਦਿਆਂ ਰੰਗੇ ਹੱਥੀਂ ਕਾਬੂ
ਫ਼ਿਰੋਜ਼ਪੁਰ, 27 ਸਤੰਬਰ - ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨੇ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਰਾਣੀ ਅਤੇ ਪੀ.ਐੱਚ.ਜੀ. ਗੁਰਅਵਤਾਰ ਸਿੰਘ...
ਅਜੀਤ ਡੈਸਕ
27-09-2026