ਪਟਨਾ, 27 ਸਤੰਬਰ: ਦਿੱਲੀ ਦੇ ਉੱਪ ਰਾਜਪਾਲ (ਲੈਫਟੀਨੈਂਟ ਗਵਰਨਰ) ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਅੱਗੇ ਮੱਥਾ ਟੇਕਿਆ, ਅਰਦਾਸ ਕੀਤੀ, ਕੀਰਤਨ ਸੁਣਿਆ ਅਤੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਅਤੇ ਸ਼ਸਤਰ ਵੀ ਵੇਖੇ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ।
ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਨੇ ਲੈਫਟੀਨੈਂਟ ਗਵਰਨਰ ਨੂੰ ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰਦੁਆਰਾ ਗਾਇਘਾਟ ਦਾ ਦੌਰਾ ਕਰਵਾਇਆ ਗਿਆ।