27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

28 ਸਤੰਬਰ ਨੂੰ ਲੋਪੋਕੇ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਮਹਾਂ-ਰੈਲੀ ਦੀਆਂ ਤਿਆਰੀਆਂ ਮੁਕੰਮਲ- ਲੋਪੋਕੇ

ਚੋਗਾਵਾਂ/ਅੰਮ੍ਰਿਤਸਰ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸ਼ਹੀਦ ਭਾਈ ਮੇਵਾ...

ਅਜੀਤ ਡੈਸਕ 27-09-2026

ਚੋਗਾਵਾਂ/ਅੰਮ੍ਰਿਤਸਰ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ 28 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਇਲਾਕੇ ਵਿਚ ਸਿਆਸੀ ਸਰਗਰਮੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਹੋਣ ਵਾਲੀ ਇਸ ਮਹਾਂ-ਰੈਲੀ ਦੀਆਂ ਸਾਰੀਆਂ ਪ੍ਰਬੰਧਕੀ ਤਿਆਰੀਆਂ ਨੂੰ ਅੰਤਿਮ ਰੂਪ ਦੇ ਕੇ ਮੁਕੰਮਲ ਕਰ ਲਿਆ ਗਿਆ ਹੈ।

ਇਸ ਸਬੰਧੀ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਅਤੇ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਕਿਹਾ ਕਿ ਰੈਲੀ ਦੀ ਸਫ਼ਲਤਾ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਗਈਆਂ ਤੂਫ਼ਾਨੀ ਮੀਟਿੰਗਾਂ ਨੂੰ ਲੋਕਾਂ ਵਲੋਂ ਅਥਾਹ ਅਤੇ ਬੇਮਿਸਾਲ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 28 ਸਤੰਬਰ ਨੂੰ ਸਟੇਡੀਅਮ ਦੇ ਅੰਦਰ ਅਤੇ ਬਾਹਰ ਲੋਕਾਂ ਦਾ ਅਜਿਹਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲੇਗਾ, ਜੋ ਹਲਕੇ ਦੀ ਸਿਆਸਤ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਨਵਾਂ ਇਤਿਹਾਸ ਸਿਰਜੇਗਾ।

ਉਨ੍ਹਾਂ ਕਿਹਾ ਕਿ ਇਸ ਮਹਾਂ-ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰ ਰਹੀ ਹੈ। ਉਨ੍ਹਾਂ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਲਈ ਇਸ ਰੈਲੀ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦਾ ਜ਼ੋਰਦਾਰ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਪਹੁੰਚਣ ਵਾਲੀ ਸੰਗਤ ਅਤੇ ਵਰਕਰਾਂ ਦੀ ਸਹੂਲਤ ਲਈ ਹਰ ਪੱਖੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ‌।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਰਨਾਲ ਵਿਖੇ 511 ਸਾਲਾਂ ਆਗਮਨ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ ਅਗਲੀ ਖ਼ਬਰ ਪਰਲ ਗਰੁੱਪ ਦੇ ਪੈਸੇ ਵਾਪਸ ਕਰਵਾਉਣ ਲਈ ਲੁਧਿਆਣਾ ’ਚ ਗੂੰਜੀ ਇਨਸਾਫ਼ ਦੀ ਆਵਾਜ਼, ਦਾਣਾ ਮੰਡੀ ’ਚ ਵਿਸ਼ਾਲ ਰੋਸ ਰੈਲੀ