28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੰਜਾਬ ਚ ਭਾਜਪਾ ਸਰਕਾਰ ਆਉਣ 'ਤੇ ਕੋਈ ਸਕੀਮ ਨਹੀਂ ਹੋਵੇਗੀ ਬੰਦ-ਨਾਇਬ ਸਿੰਘ ਸੈਣੀ

ਸੁਨਾਮ ਊਧਮ ਸਿੰਘ ਵਾਲਾ,28 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) -ਸੁਨਾਮ ਵਿਖੇ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਮਹਿਜ਼ ਛੇ ਮਹੀਨੇ ਪਹਿਲਾਂ ਬੀਬੀਆਂ ਨੂੰ ਇਕ ਹਜ਼ਾਰ ਦੇਣ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ

ਅਜੀਤ ਡੈਸਕ 28-09-2026
ਸੁਨਾਮ ਊਧਮ ਸਿੰਘ ਵਾਲਾ,28 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) -ਸੁਨਾਮ ਵਿਖੇ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਮਹਿਜ਼ ਛੇ ਮਹੀਨੇ ਪਹਿਲਾਂ ਬੀਬੀਆਂ ਨੂੰ ਇਕ ਹਜ਼ਾਰ ਦੇਣ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ ਜਦੋਂ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਔਰਤਾਂ ਲਈ 5 ਹਜ਼ਾਰ ਕਰੋੜ ਰੁਪਏ ਦਾ ਬਜਟ ਮਨਜ਼ੂਰ ਕਰਕੇ ਯੋਜਨਾਵਾਂ ਤੁਰੰਤ ਲਾਗੂ ਕਰ ਦਿੱਤੀਆਂ ਗਈਆਂ ਸਨ। ਸੁਨਾਮ ਵਿਖੇ ਭਾਜਪਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਮਨ ਬਾਜਵਾ ਦੇ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਵਿਚ (ਖਾਸ ਕਰਕੇ ਬੀਬੀਆਂ) ਫੈਲਾਏ ਜਾ ਰਹੇ ਭਰਮ ਕਿ ਵਿਰੋਧੀ ਪਾਰਟੀਆਂ ਦੇ ਆਉਣ ’ਤੇ ਜਨਹਿੱਤ ਦੀਆਂ ਦੀਆਂ ਸਕੀਮਾ ਬੰਦ ਹੋ ਜਾਣਗੀਆਂ ਨੂੰ ਲੈ ਕੇ ਵਿਸਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ 'ਤੇ ਇਕ ਵੀ ਜਨ-ਕਲਿਆਣਕਾਰੀ ਯੋਜਨਾ ਬੰਦ ਨਹੀਂ ਹੋਵੇਗੀ, ਸਗੋਂ ਉਨ੍ਹਾਂ ਦੇ ਦਾਇਰੇ ਅਤੇ ਬਜਟ ਦੋਵਾਂ ਵਿਚ ਵਾਧਾ ਕੀਤਾ ਜਾਵੇਗਾ।
 
ਮੁੱਖ ਮੰਤਰੀ ਸੈਣੀ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਦੀ ਆਪਣੀ ਗਾਰੰਟੀ ਪੂਰੀ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਆਪਣੀਆਂ ਨਾਕਾਮੀਆਂ ਲੁਕਾਉਣ ਲਈ ਹੀ ਉਹ ਹੁਣ ਲੋਕਾਂ 'ਚ ਝੂਠੀਆਂ ਅਫ਼ਵਾਹਾਂ ਫੈਲਾ ਰਹੀ ਹੈ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਅਤੇ ਹੋਰਡਿੰਗਜ਼ ਤੱਕ ਹੀ ਸੀਮਤ ਹੈ ਜਦੋਂ ਕਿ ਜ਼ਮੀਨੀ ਪੱਧਰ 'ਤੇ ਕੰਮ ਸਿਫ਼ਰ ਹੈ।ਆਪਣੀ ਸਰਕਾਰ ਦੇ 18 ਮਹੀਨਿਆਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਔਰਤਾਂ ਅਤੇ ਕਿਸਾਨਾਂ ਦੇ ਹਿੱਤ ਵਿਚ ਇਤਿਹਾਸਕ ਕੰਮ ਕੀਤੇ ਹਨ। ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿਚ ਸੂਬੇ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿਚ ਵੱਖ-ਵੱਖ ਸਕੀਮਾਂ ਤਹਿਤ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਪਾਈ ਜਾ ਚੁੱਕੀ ਹੈ। ਇਸ ਮੌਕੇ ਵੱਖ ਵੱਖ ਆਗੂ ਮੌਜੂਦ ਸਨ। 
ਪਿਛਲੀ ਖ਼ਬਰ ਚੋਣ ਕਮਿਸ਼ਨ ਨਾਲ ਜੁੜੇ ਵਿਵਾਦ 'ਤੇ ਭਲਕੇ ਬੁਲਾਈ ਹੈ, ਵਰਕਿੰਗ ਕਮੇਟੀ ਦੀ ਮੀਟਿੰਗ - ਖੜਗੇ ਅਗਲੀ ਖ਼ਬਰ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਭਾਰਤ ਚ ਅਮਰੀਕੀ ਸਫੀਰ ਸਰਜੀਓ ਗੋਰ