ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਭਾਰਤ ਵਿਚ ਅਮਰੀਕਾ ਦੇ ਸਫੀਰ ਮਿਸਟਰ ਸਰਜੀਓ ਗੋਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਅੱਜ ਦੂਜੀ ਵਾਰ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਕਰਨ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ 15 ਸਾਲ ਪਹਿਲਾਂ ਆਪਣੇ ਮਾਤਾ ਪਿਤਾ ਨਾਲ ਇੱਥੇ ਨਤਮਸਤਕ ਹੋਣ ਆਏ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
15 ਸਾਲ ਬਾਅਦ ਦੂਜੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕੀ ਸਫੀਰ
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਭਾਰਤ ਵਿਚ ਅਮਰੀਕਾ ਦੇ ਸਫੀਰ ਮਿਸਟਰ ਸਰਜੀਓ ਗੋਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਅੱਜ ਦੂਜੀ ਵਾਰ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਕਰਨ ਆਏ ਹਨ
ਅਜੀਤ ਡੈਸਕ
28-09-2026