ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ) - 28 ਮੈਂਬਰੀ ਅਮਰੀਕੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਭਾਰਤ ਵਿਚ ਅਮਰੀਕਾ ਦੇ ਸਫੀਰ ਸਰਜੀਓ ਗੋਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਸਰਜੀਓ ਗੋਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਸਿੱਖ ਧਰਮ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ, ਕੌਫੀ ਟੇਬਲ ਬੁੱਕ, ਲੋਈ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਵਫ਼ਦ ਨਾਲ ਆਏ ਅਮਰੀਕੀ ਸੈਨੇਟਰਾਂ ਅਤੇ ਹੋਰਨਾਂ ਮੈਂਬਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕੀ ਵਫ਼ਦ ਸਮੇਤ ਨਤਮਸਤਕ ਹੋਣ ਪੁੱਜੇ ਅਮਰੀਕੀ ਸਫੀਰ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ) - 28 ਮੈਂਬਰੀ ਅਮਰੀਕੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਭਾਰਤ ਵਿਚ ਅਮਰੀਕਾ ਦੇ ਸਫੀਰ ਸਰਜੀਓ ਗੋਰ...
ਅਜੀਤ ਡੈਸਕ
28-09-2026